ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨਾ ਜੰਮੂ ਕਸ਼ਮੀਰ 'ਚ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਉੱਥੇ ਰਹਿ ਰਹੇ ਸਿੱਖਾਂ ਨੂੰ ਉਮਰ ਅਬਦੁੱਲਾ ਦੀ ਪਾਰਟੀ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੇ ਦੇਸ਼ ਦੇ ਹਲਾਤ ਹਨ। ਇਸ ਦੌਰ ਵਿੱਚ ਹਰ ਵਿਵੇਕਸ਼ੀਲ ਬੰਦਾ ਇਹ ਮਹਿਸੂਸ ਕਰਦਾ ਹੈ ਕਿ ਅੱਜ ਦੀ ਰਾਜਨੀਤੀ ਵਿੱਚ ਖੇਤਰੀ ਪਾਰਟੀਆਂ ਦਾ ਤਾਕਤਵਰ ਹੋਣਾ ਬਹੁਤ ਜ਼ਰੂਰੀ ਹੈ। ਕਿਉਂਕਿ ਖੇਤਰੀ ਪਾਰਟੀਆਂ ਹੀ ਖੇਤਰੀ ਪਹਿਚਾਣ ਅਤੇ ਸੱਭਿਆਚਾਰ ਲਈ ਲੜ ਸਕਦੀਆਂ ਹਨ ਤੇ ਉਨ੍ਹਾਂ ਨੂੰ ਬਚਾਉਣ ਲਈ ਕਾਰਜ ਕਰ ਸਕਦੀਆਂ ਹਨ।
ਉਨ੍ਹਾਂ ਅੱਗੇ ਕਿਹਾ ਕਿ ਜਿਸ ਤਰ੍ਹਾਂ ਦਾ ਰੋਲ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਦਾ ਰਿਹਾ ਹੈ, ਉਸੇ ਤਰ੍ਹਾਂ ਹੀ ਨੈਸ਼ਨਲ ਕਾਨਫਰੰਸ ਨੇ ਜੰਮੂ ਤੇ ਕਸ਼ਮੀਰ 'ਚ ਕਸ਼ਮੀਰੀ ਹੱਕਾਂ ਲਈ ਬਣਦੀ ਭੂਮਿਕਾ ਨਿਭਾਈ ਹੈ। ਇਸ ਦੇ ਆਗੂ ਫਾਰੂਕ ਅਬਦੁੱਲਾ ਧਰਮ ਯੁੱਧ ਮੋਰਚੇ ਵੇਲੇ ਬਤੌਰ ਮੁੱਖ ਮੰਤਰੀ ਅਕਾਲੀ ਆਗੂਆਂ ਨੂੰ ਮਿਲਦੇ ਰਹੇ ਹਨ ਤੇ ਮੋਰਚੇ ਦੀ ਹਿਮਾਇਤ ਵੀ ਕਰਦੇ ਰਹੇ ਹਨ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਅਬਦੁੱਲਾ ਦੀ ਹਿਮਾਇਤ ਕਰਨ ਦੀ ਅਪੀਲ ਕਸ਼ਮੀਰੀ ਸਿੱਖਾਂ ਤੇ ਉਥੋਂ ਦੇ ਲੋਕਾਂ ਨੂੰ ਕੀਤੀ ਸੀ ਤੇ ਇਸ ਸਬੰਧ ਵਿੱਚ ਉਹ ਉਸ ਵੇਲੇ ਅਕਾਲੀ ਦਲ ਦੇ ਪ੍ਰਧਾਨ ਜੱਥੇਦਾਰ ਹਰਚੰਦ ਸਿੰਘ ਲੌਂਗੋਵਾਲ ਨੂੰ ਵੀ ਮਿਲੇ ਸਨ।
ਇਹ ਵੀ ਪੜ੍ਹੋ- ਕਾਂਗਰਸ ਨੇ ਉਦੇ ਭਾਨੂ ਚਿਬ ਨੂੰ ਐਲਾਨਿਆ ਭਾਰਤੀ ਯੂਥ ਕਾਂਗਰਸ ਦਾ ਨਵਾਂ ਪ੍ਰਧਾਨ
ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਜਿੰਨਾਂ ਹਾਲਤਾਂ ਵਿੱਚੋਂ ਸਮੁੱਚਾ ਦੇਸ਼ ਤੇ ਖਾਸਕਰ ਜੰਮੂ ਤੇ ਕਸ਼ਮੀਰ ਗੁਜ਼ਰ ਰਿਹਾ ਹੈ, ਅਜਿਹੇ ਵਿੱਚ ਜ਼ਰੂਰੀ ਹੋ ਜਾਂਦਾ ਹੈ ਕਿ ਨੈਸ਼ਨਲ ਕਾਨਫਰੰਸ ਵਰਗੀ ਖੇਤਰੀ ਧਿਰ ਮਜ਼ਬੂਤੀ ਨਾਲ ਉੱਭਰ ਕੇ ਸੱਤਾ ਵਿੱਚ ਆਵੇ। ਇਹ ਕਸ਼ਮੀਰੀ ਲੋਕਾਂ ਦੇ ਲਈ ਤੇ ਇਸ ਖਿੱਤੇ ਅੰਦਰ ਸ਼ਾਂਤੀ ਤੇ ਖੁਸ਼ਹਾਲੀ ਲਈ ਬਹੁਤ ਜ਼ਰੂਰੀ ਹੈ।
ਇਸ ਲਈ ਜੰਮੂ ਤੇ ਕਸ਼ਮੀਰ ਅੰਦਰ ਵੱਸਦੇ ਸਮੂਹ ਸਿੱਖਾਂ ਨੂੰ ਮੈਂ ਅਪੀਲ ਕਰਦਾ ਹਾਂ ਕਿ ਉਹ ਇਕਜੁਟ ਹੋ ਕੇ ਉਮਰ ਅਬਦੁੱਲਾ ਦੀ ਅਗਵਾਈ ਵਾਲੀ ਨੈਸ਼ਨਲ ਕਾਨਫਰੰਸ 'ਤੇ ਇਸ ਦੀਆਂ ਸਹਿਯੋਗੀ ਧਿਰਾਂ ਨੂੰ ਆਪਣੀ ਵੋਟ ਅਤੇ ਸਪੋਰਟ ਦੇਣ ਤਾਂ ਜੋ ਕਸ਼ਮੀਰ ਦੇ ਸਿੱਖਾਂ ਦੇ ਮਸਲੇ ਹੱਲ ਕੀਤੇ ਜਾ ਸਕਣ ਅਤੇ ਨਾਲ ਹੀ ਖੇਤਰੀ ਧਿਰਾਂ ਕੌਮੀ ਰਾਜਨੀਤੀ ਅੰਦਰ ਵੀ ਮਜ਼ਬੂਤ ਹੋ ਕੇ ਉਭਰ ਸਕਣ।
ਇਹ ਵੀ ਪੜ੍ਹੋ- ਅਨੁਰਾ ਕੁਮਾਰਾ ਦਿਸਾਨਾਇਕੇ ਚੁਣੇ ਗਏ ਸ਼੍ਰੀਲੰਕਾ ਦੇ 9ਵੇਂ ਰਾਸ਼ਟਰਪਤੀ, ਅੱਜ ਚੁੱਕਣਗੇ ਅਹੁਦੇ ਦੀ ਸਹੁੰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਾਂਗਰਸ ਨੇ ਉਦੇ ਭਾਨੂ ਚਿਬ ਨੂੰ ਐਲਾਨਿਆ ਭਾਰਤੀ ਯੂਥ ਕਾਂਗਰਸ ਦਾ ਨਵਾਂ ਪ੍ਰਧਾਨ
NEXT STORY