ਬਰੇਲੀ (ਏਜੰਸੀ)- ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ 'ਚ ਮਾਤਾ-ਪਿਤਾ ਵਿਚਾਲੇ ਲੰਬੇ ਸਮੇਂ ਤੋਂ ਜਾਰੀ ਵਿਵਾਦ ਤੋਂ ਪਰੇਸ਼ਾਨ 10ਵੀਂ ਜਮਾਤ ਦੀ ਇਕ ਵਿਦਿਆਰਥਣ ਨੇ ਖੁਦਕੁਸ਼ੀ ਕਰ ਲਈ। ਪੁਲਸ ਸੂਤਰਾਂ ਨੇ ਸ਼ੁੱਕਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਇਹ ਘਟਨਾ ਬਾਰਾਦਰੀ ਥਾਣਾ ਖੇਤਰ ਦੇ ਅਧੀਨ ਆਉਂਦੇ ਆਜ਼ਾਦ ਨਗਰ 'ਚ ਵਾਪਰੀ, ਜਿੱਥੇ 15 ਸਾਲਾ ਦਿਵਯਾਂਸ਼ੀ ਆਪਣੀ ਮਾਂ ਸ਼ਿਆਮਲਤਾ ਨਾਲ ਰਹਿੰਦੀ ਸੀ।
ਸੂਤਰਾਂ ਅਨੁਸਾਰ, ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਦਿਵਯਾਂਸ਼ੀ ਆਪਣੇ ਮਾਪਿਆਂ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਹੇ ਝਗੜੇ ਤੋਂ ਪਰੇਸ਼ਾਨ ਸੀ ਅਤੇ ਚਾਹੁੰਦੀ ਸੀ ਕਿ ਉਸ ਦੀ ਮਾਂ ਆਪਣੇ ਪਿਤਾ ਨਾਲ ਰਹਿਣ ਲਈ ਵਾਪਸ ਆ ਜਾਵੇ। ਸੂਤਰਾਂ ਨੇ ਦੱਸਿਆ ਕਿ ਦਿਵਯਾਂਸ਼ੀ ਦੀ ਮਾਂ ਇਕ ਆਸ਼ਾ ਵਰਕਰ ਹੈ, ਜਦੋਂ ਕਿ ਉਸ ਦੇ ਪਿਤਾ ਵੇਦਪਾਲ, ਭੂਟਾ ਖੇਤਰ ਦੇ ਮਾਈਕੁਪੁਰ ਪਿੰਡ 'ਚ ਰਹਿੰਦੇ ਹਨ।
ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਦਿਵਯਾਂਸ਼ੀ ਆਪਣੇ ਪਿਤਾ ਦੇ ਘਰ ਗਈ ਸੀ ਅਤੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਆਪਣੀ ਮਾਂ ਨੂੰ ਉਨ੍ਹਾਂ ਨਾਲ ਵਾਪਸ ਆਉਣ ਲਈ ਮਨਾ ਲਵੇਗੀ, ਪਰ ਉਹ ਆਪਣੀ ਕੋਸ਼ਿਸ਼ 'ਚ ਅਸਫਲ ਰਹੀ ਅਤੇ ਘਟਨਾ ਤੋਂ ਇਕ ਦਿਨ ਪਹਿਲਾਂ ਆਪਣੇ ਪਿਤਾ ਦੇ ਘਰ ਤੋਂ ਆਪਣੀ ਮਾਂ ਕੋਲ ਵਾਪਸ ਆਈ ਸੀ। ਪੁਲਸ ਸਰਕਲ ਅਫਸਰ (III) ਸ਼ਿਵਮ ਆਸ਼ੂਤੋਸ਼ ਨੇ ਦੱਸਿਆ ਕਿ ਕੁੜੀ ਨੇ ਵੀਰਵਾਰ ਨੂੰ ਫਾਹਾ ਲੈ ਲਿਆ। ਉਨ੍ਹਾਂ ਕਿਹਾ ਕਿ ਘਟਨਾ ਸਮੇਂ ਉਸ ਦੀ ਮਾਂ ਕੰਮ 'ਤੇ ਗਈ ਹੋਈ ਸੀ ਅਤੇ ਉਸ ਦਾ ਛੋਟਾ ਭਰਾ ਵੀ ਘਰ ਤੋਂ ਬਾਹਰ ਸੀ। ਆਸ਼ੂਤੋਸ਼ ਨੇ ਕਿਹਾ ਕਿ ਪੁਲਸ ਨੇ ਇਸ ਮਾਮਲੇ 'ਚ ਜ਼ਰੂਰੀ ਕਾਨੂੰਨੀ ਕਾਰਵਾਈ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, ਇਨ੍ਹਾਂ ਰੂਟਾਂ ਲਈ 20 ਅਕਤੂਬਰ ਤੱਕ ਰੱਦ ਕੀਤੀਆਂ ਉਡਾਣਾਂ
NEXT STORY