ਅਮੇਠੀ- ਕਾਰ ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ਨੂੰ ਲੈ ਕੇ 27 ਸਾਲਾ ਨੌਜਵਾਨ 'ਤੇ ਗੋਲੀ ਚਲਾ ਦਿੱਤੀ ਗਈ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਅਮੇਠੀ ਜ਼ਿਲ੍ਹੇ ਦੇ ਜਗਦੀਸ਼ਪੁਰ ਥਾਣਾ ਖੇਤਰ ਦੇ ਇਟੂਰ ਪਿੰਡ ਦਾ ਹੈ। ਪੁਲਸ ਨੇ ਦੱਸਿਆ ਕਿ ਇਹ ਘਟਨਾ ਜਗਦੀਸ਼ਪੁਰ ਥਾਣਾ ਖੇਤਰ ਦੇ ਇਟੂਰ ਪਿੰਡ 'ਚ ਮੰਗਲਵਾਰ ਸ਼ਾਮ ਨੂੰ ਵਾਪਰੀ। ਪੁਲਸ ਮੁਤਾਬਕ ਮ੍ਰਿਤਕ ਦੀ ਪਛਾਣ ਇਰਫਾਨ (27) ਵਾਸੀ ਪਿੰਡ ਇਟੂਰ ਵਜੋਂ ਹੋਈ ਹੈ।
ਦਰਅਸਲ ਇਰਫਾਨ ਇਕ ਦੁਕਾਨ ਦੇ ਕੋਲ ਖੜ੍ਹਾ ਸੀ ਜਦੋਂ ਇਕ ਤੇਜ਼ ਰਫ਼ਤਾਰ ਕਾਰ ਉਸ ਦੇ ਨੇੜੇ ਆ ਕੇ ਰੁਕੀ ਅਤੇ ਧੂੜ ਉਡਾਉਂਦੀ ਹੋਈ ਪਾਰਕਿੰਗ ਲਈ ਚੱਲੀ ਗਈ। ਇਰਫਾਨ ਨੇ ਇਸ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਕਾਰ 'ਚ ਬੈਠੇ ਲੋਕਾਂ ਨਾਲ ਉਸ ਦੀ ਬਹਿਸ ਹੋ ਗਈ। ਪੁਲਸ ਨੇ ਦੱਸਿਆ ਕਿ ਇਸ ਦੌਰਾਨ ਮੁਲਜ਼ਮਾਂ ਨੇ ਇਰਫਾਨ 'ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਇਰਫਾਨ ਨੂੰ ਜਗਦੀਸ਼ਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਲਖਨਊ ਦੇ ਟਰਾਮਾ ਸੈਂਟਰ ਰੈਫਰ ਕਰ ਦਿੱਤਾ।
ਵਧੀਕ ਪੁਲਸ ਸੁਪਰਡੈਂਟ (ASP) ਹਰਿੰਦਰ ਕੁਮਾਰ ਨੇ ਦੱਸਿਆ ਕਿ ਇਰਫਾਨ ਦੇ ਹੇਠਲੇ ਜਬਾੜੇ ਵਿਚ ਗੋਲੀ ਲੱਗੀ ਹੈ। ਉਨ੍ਹਾਂ ਕਿਹਾ ਕਿ ਹਮਲਾਵਰਾਂ ਨੂੰ ਫੜਨ ਲਈ ਟੀਮ ਗਠਿਤ ਕੀਤੀ ਗਈ ਹੈ ਅਤੇ ਸੀ. ਸੀ. ਟੀ. ਵੀ ਫੁਟੇਜ ਅਤੇ ਹੋਰ ਸਾਧਨਾਂ ਰਾਹੀਂ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਵਕਫ ਸੋਧ ਬਿੱਲ, ਭਾਜਪਾ ਨੇ ਜਾਰੀ ਕੀਤਾ ਵ੍ਹਿਪ
NEXT STORY