ਨਵੀਂ ਦਿੱਲੀ– ਸੰਸਦ ਦੇ ਮਾਨਸੂਨ ਸੈਸ਼ਨ ਦਾ ਮੰਗਲਵਾਰ ਨੂੰ ਦੂਜਾ ਦਿਨ ਹੈ। ਦੋਵਾਂ ਸਦਨਾਂ ’ਚ ਕਾਰਵਾਈ ਸ਼ੁਰੂ ਹੋਈ ਪਰ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਕੁਝ ਸਮੇਂ ਬਾਅਦ ਹੀ ਕਾਰਵਾਈ ਨੂੰ ਬੁੱਧਵਾਰ ਤਕ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਲੋਕ ਸਭਾ ਦੀ ਕਾਰਵਾਈ ਦੀ ਸ਼ੁਰੂਆਤ ’ਚ ਵਿਦੇਸ਼ ਮੰਤਰੀ ਜੈਸ਼ੰਕਰ ਭਾਸ਼ਣ ਦੇ ਰਹੇ ਸਨ। ਉਸੇ ਦੌਰਾਨ ਵਿਰੋਧੀ ਧਿਰ ਦੇ ਭਾਜਪਾ ਸਰਕਾਰ ਖਿਲਾਫ ਨਾਅਰੇਬਾਜ਼ੀ ਅਤੇ ਹੰਗਾਮੇ ਕਾਰਨ ਜੈਸ਼ੰਕਰ ਆਪਣਾ ਭਾਸ਼ਣ ਪੂਰਾ ਨਹੀਂ ਕਰ ਸਕੇ, ਜਿਸ ਕਾਰਨ ਸਦਨ ਦੀ ਕਾਰਵਾਈ ਬੁੱਧਵਾਰ ਤਕ ਲਈ ਮੁਲਤਵੀ ਕਰਨੀ ਪਈ।
ਇਸ ਤੋਂ ਪਹਿਲਾਂ ਮਹਿੰਗਾਈ, ਜੀ.ਐੱਸ.ਟੀ., ਬੇਰੁਜ਼ਗਾਰੀ ਦੇ ਮੁੱਦੇ ’ਤੇ ਕਾਂਗਰਸ ਸਮੇਤ ਵੱਖ-ਵੱਖ ਵਿਰੋਧੀ ਧਿਰਾਂ ਦੇ ਭਾਰੀ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਣ ਦੇ ਕਰੀਬ 15 ਮਿੰਟਾਂ ਬਾਅਦ ਦੁਪਹਿਰ 2 ਵਜੇ ਤਕ ਲਈ ਮੁਲਤਵੀ ਕਰ ਦਿੱਤੀ ਗਈ ਸੀ। ਉੱਥੇ ਹੀ ਰਾਜ ਸਭਾ ’ਚ ਵਿਰੋਧੀ ਧਿਰ ਨੇ ਮਹਿੰਗਾਈ ਸਮੇਤ ਵੱਖ-ਵੱਖ ਮੁੱਦਿਆਂ ’ਤੇ ਹੰਗਾਮਾ ਕੀਤਾ, ਜਿਸ ਤੋਂ ਬਾਅਦ ਦੋਵਾਂ ਸਦਨਾਂ ਨੂੰ ਦੁਪਹਿਰ ਨੂੰ ਵਜੇ ਤਕ ਲਈ ਮੁਲਤਵੀ ਕਰ ਦਿੱਤਾ ਗਿਆ ਸੀ। ਕਾਂਗਰਸ ਨੇਤਾ ਮੱਲਿਕਾਰਜੁਨ ਖੜਗੇ ਨੇ ਕਿਹਾ ਕਿ ਸਾਰੀਆਂ ਵਿਰੋਧੀ ਪਾਰਟੀਆਂ ਹਨ ਉਹ ਲੜ ਰਹੀਆਂ ਹਨ ਅਤੇ ਅਸੀਂ ਲੜਾਂਗੇ। ਰੋਜ਼ਾਨਾਂ ਦੀਆਂ ਚੀਜ਼ਾਂ ’ਤੇ ਲਗਾਏ ਜਾਣ ਵਾਲੇ ਟੈਕਸ ਦੇ ਖਿਲਾਫ ਅਸੀਂ ਪ੍ਰਦਰਸ਼ਨ ਕਰ ਰਹੇ ਹਾਂ। ਦੁੱਧ, ਦਹੀ, ਪਨੀਰ ਵਰਗੀਆਂ ਚੀਜ਼ਾਂ ’ਤੇ ਟੈਕਸ ਲਗਾਇਆ ਗਿਆ ਹੈ। ਇਸ ਖਿਲਾਫ ਅਸੀਂ ਸੰਸਦ ’ਚ ਵੀ ਆਪਣੀ ਗੱਲ ਰੱਖਾਂਗੇ।
ਜ਼ਰੂਰੀ ਵਸਤੂਆਂ 'ਤੇ GST ਨੂੰ ਲੈ ਕੇ ਰਾਹੁਲ ਗਾਂਧੀ ਦਾ ਤੰਜ-'ਅਬਕੀ ਬਾਰ, ਵਸੂਲੀ ਸਰਕਾਰ'
NEXT STORY