ਨੈਸ਼ਨਲ ਡੈਸਕ: ਸੰਸਦ ਨੇ ਮੰਗਲਵਾਰ ਨੂੰ ਗੁਜਰਾਤ ਦੇ ਆਨੰਦ ਸ਼ਹਿਰ ਵਿਚ ਤ੍ਰਿਭੁਵਨ ਸਹਿਕਾਰੀ ਯੂਨੀਵਰਸਿਟੀ ਸਥਾਪਤ ਕਰਨ ਲਈ ਇਕ ਬਿੱਲ ਪਾਸ ਕਰ ਦਿੱਤਾ। ਇਸ ਯੂਨੀਵਰਸਿਟੀ ਦਾ ਉਦੇਸ਼ ਸਹਿਕਾਰੀ ਸੰਸਥਾਵਾਂ ਲਈ ਸਿਖਲਾਈ ਪ੍ਰਾਪਤ ਮਨੁੱਖੀ ਸਰੋਤ ਤਿਆਰ ਕਰਨਾ ਹੈ। ਇਸ ਬਿੱਲ ਵਿਚ ਇੰਸਟੀਚਿਊਟ ਆਫ਼ ਰੂਰਲ ਮੈਨੇਜਮੈਂਟ ਆਨੰਦ (IRMA) ਨੂੰ ਇਕ ਯੂਨੀਵਰਸਿਟੀ ਵਜੋਂ ਸਥਾਪਤ ਕਰਨ ਦਾ ਪ੍ਰਸਤਾਵ ਹੈ, ਜਿਸ ਨੂੰ ਹੁਣ ਤ੍ਰਿਭੁਵਨ ਸਹਿਕਾਰੀ ਯੂਨੀਵਰਸਿਟੀ ਵਜੋਂ ਜਾਣਿਆ ਜਾਵੇਗਾ। ਇਸ ਯੂਨੀਵਰਸਿਟੀ ਨੂੰ ਰਾਸ਼ਟਰੀ ਮਹੱਤਵ ਵਾਲੀ ਸੰਸਥਾ ਘੋਸ਼ਿਤ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲੱਗੀ ਨਵੀਂ ਪਾਬੰਦੀ! ਰੋਜ਼ ਸ਼ਾਮ 7 ਵਜੇ ਤੋਂ ਬਾਅਦ...
ਇਹ ਬਿੱਲ ਪਹਿਲੀ ਵਾਰ 26 ਮਾਰਚ ਨੂੰ ਲੋਕ ਸਭਾ ਵਿੱਚ ਪਾਸ ਹੋਇਆ ਸੀ, ਅਤੇ ਮੰਗਲਵਾਰ ਨੂੰ ਰਾਜ ਸਭਾ ਨੇ ਵੀ ਇਸ ਨੂੰ ਮਨਜ਼ੂਰੀ ਦੇ ਦਿੱਤੀ। ਬਿੱਲ 'ਤੇ ਚਰਚਾ ਕਰਦੇ ਹੋਏ, ਸਹਿਕਾਰਤਾ ਰਾਜ ਮੰਤਰੀ ਮੁਰਲੀਧਰ ਮੋਹੋਲ ਨੇ ਕਿਹਾ ਕਿ ਇਹ ਦੇਸ਼ ਦੀ ਪਹਿਲੀ ਯੂਨੀਵਰਸਿਟੀ ਹੋਵੇਗੀ, ਜੋ ਪੂਰੀ ਤਰ੍ਹਾਂ ਸਹਿਕਾਰੀ ਖੇਤਰ ਨੂੰ ਸਮਰਪਿਤ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਯੂਨੀਵਰਸਿਟੀ ਨੂੰ ਰਾਸ਼ਟਰੀ ਮਹੱਤਵ ਦਾ ਦਰਜਾ ਦਿੱਤਾ ਜਾਵੇਗਾ, ਅਤੇ ਇਸ ਵਿਚ ਹਰ ਸਾਲ 8 ਲੱਖ ਲੋਕਾਂ ਨੂੰ ਸਿਖਲਾਈ ਦਿੱਤੀ ਜਾਵੇਗੀ।
ਸਹਿਕਾਰਤਾ ਵਿਚ 17 ਲੱਖ ਪੇਸ਼ੇਵਰਾਂ ਦੀ ਲੋੜ
ਇਸ ਦੌਰਾਨ ਸਹਿਕਾਰਤਾ ਰਾਜ ਮੰਤਰੀ ਮੁਰਲੀਧਰ ਮੋਹੋਲ ਨੇ ਇਹ ਵੀ ਕਿਹਾ ਕਿ ਅਗਲੇ ਪੰਜ ਸਾਲਾਂ ਵਿਚ ਸਹਿਕਾਰੀ ਖੇਤਰ ਵਿਚ ਤਕਰੀਬਨ 17 ਲੱਖ ਸਿਖਲਾਈ ਪ੍ਰਾਪਤ ਪੇਸ਼ੇਵਰਾਂ ਦੀ ਲੋੜ ਹੋਵੇਗੀ, ਅਤੇ ਇਹ ਯੂਨੀਵਰਸਿਟੀ ਉਸ ਲੋੜ ਨੂੰ ਪੂਰਾ ਕਰਨ ਵਿਚ ਮਦਦ ਕਰੇਗੀ। ਇਸ ਕਦਮ ਨਾਲ ਸਹਿਕਾਰੀ ਖੇਤਰ ਵਿਚ ਸਿੱਖਿਆ ਅਤੇ ਸਿਖਲਾਈ ਦੇ ਨਵੇਂ ਮੌਕੇ ਪੈਦਾ ਹੋਣਗੇ, ਜਿਸ ਨਾਲ ਇਸ ਖੇਤਰ ਵਿਚ ਵਧੇਰੇ ਕੁਸ਼ਲਤਾ ਆਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
GST ਭੰਡਾਰ ਨਾਲ ਭਰੀ ਸਰਕਾਰ ਦੀ ਝੋਲੀ
NEXT STORY