ਬਿਜ਼ਨੈੱਸ ਡੈਸਕ : ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਇਹ ਆਖਰੀ ਬਜਟ ਸੈਸ਼ਨ ਹੈ। ਸੰਸਦ ਦਾ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਬਾਹਰ ਬਿਆਨ ਦਿੰਦੇ ਹੋਏ ਵਿਰੋਧੀ ਧਿਰ ਨੂੰ ਆੜੇ ਹੱਥੀਂ ਲਿਆ। ਇਸ ਤੋਂ ਬਾਅਦ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੋਹਾਂ ਸਦਨਾਂ ਨੂੰ ਸੰਬੋਧਨ ਕੀਤਾ ਅਤੇ ਸੰਸਦ ਨੂੰ ਸਰਕਾਰ ਦੇ ਕੰਮਕਾਜ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਭਾਜਪਾ ਸਰਕਾਰ ਵਲੋਂ ਆਰਥਿਕ ਸਰਵੇਖਣ ਦੀ ਰਿਪੋਰਟ ਸੰਸਦ ਵਿੱਚ ਪੇਸ਼ ਕੀਤੀ ਜਾਵੇਗੀ। ਭਲਕੇ ਯਾਨੀ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੇਸ਼ ਦਾ ਬਜਟ ਪੇਸ਼ ਕਰੇਗੀ।
ਇਹ ਵੀ ਪੜ੍ਹੋ - Budget 2024: ਬਜਟ ਤੋਂ ਪਹਿਲਾਂ ਕੇਂਦਰ ਸਰਕਾਰ ਦਾ ਵੱਡਾ ਐਲਾਨ, ਸਸਤੇ ਹੋ ਸਕਦੇ ਹਨ ਮੋਬਾਈਲ ਫੋਨ
ਨਵੇਂ ਸੰਸਦ ਭਵਨ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਆਪਣੇ ਸੰਬੋਧਨ 'ਚ 21ਵੀਂ ਸਦੀ ਦਾ ਮੰਤਰ 'ਏਕ ਭਾਰਤ-ਸ਼੍ਰੇਸ਼ਟ ਭਾਰਤ' ਦਿੱਤਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਨਵੇਂ ਸਦਨ ਵਿੱਚ ਇਹ ਉਨ੍ਹਾਂ ਦਾ ਪਹਿਲਾ ਸੰਬੋਧਨ ਹੈ। ਇੱਥੇ ‘ਇਕ ਭਾਰਤ, ਸਰਵੋਤਮ ਭਾਰਤ’ ਦੀ ਮਹਿਕ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਸ਼ਵ ਭਰ ਵਿੱਚ ਗੰਭੀਰ ਸੰਕਟਾਂ ਦੇ ਵਿਚਕਾਰ, ਭਾਰਤ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਹੈ ਅਤੇ ਦੇਸ਼ ਦੀ ਵਿਕਾਸ ਦਰ ਪਿਛਲੀਆਂ ਲਗਾਤਾਰ ਦੋ ਤਿਮਾਹੀਆਂ ਵਿੱਚ 1.5 ਫ਼ੀਸਦੀ ਰਹੀ ਹੈ।
ਇਹ ਵੀ ਪੜ੍ਹੋ - Budget 2024 : 1 ਫਰਵਰੀ ਨੂੰ ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀਆਂ ਨੇ 3 ਵੱਡੀਆਂ ਖ਼ੁਸ਼ਖ਼ਬਰੀਆਂ!
ਸੰਬੋਧਨ ਵਿੱਚ ਜਦੋਂ ਰਾਸ਼ਟਰਪਤੀ ਮੁਰਮੂ ਨੇ ਅੱਯੁਧਿਆ ਰਾਮ ਮੰਦਰ ਦੇ ਨਿਰਮਾਣ ਅਤੇ ਨਾਰੀ ਸ਼ਕਤੀ ਵੰਦਨ ਐਕਟ ਦਾ ਜ਼ਿਕਰ ਕੀਤਾ ਤਾਂ ਸਦਨ 'ਚ ਤਾੜੀਆਂ ਵੱਜ ਗਈਆਂ। ਇਸ ਦੌਰਾਨ ਪੀਐੱਮ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਨੇਤਾਵਾਂ ਨੇ ਵੀ ਟੇਬਲ ਨੂੰ ਥਾਪਿਆ। ਰਾਸ਼ਟਰਪਤੀ ਨੇ ਕਿਹਾ ਕਿ ਰਾਮ ਮੰਦਰ ਬਣਾਉਣ ਦਾ ਸੁਫ਼ਨਾ ਭਾਰਤੀਆਂ ਵਿੱਚ ਸਦੀਆਂ ਤੋਂ ਸੀ। ਆਪਣੇ ਸੰਬੋਧਨ ਵਿੱਚ ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ 25 ਕਰੋੜ ਭਾਰਤੀ ਗਰੀਬੀ ਰੇਖਾ ਤੋਂ ਬਾਹਰ ਆ ਚੁੱਕੇ ਹਨ। ਇਸ ਦੇ ਨਾਲ ਹੀ ਸਰਕਾਰ ਨੇ ਤਿੰਨ ਤਲਾਕ ਦੇ ਖ਼ਿਲਾਫ਼ ਸਖ਼ਤ ਕਾਨੂੰਨ ਬਣਾਇਆ ਹੈ।
ਇਹ ਵੀ ਪੜ੍ਹੋ - ਬਜਟ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ, 62480 ਰੁਪਏ ਹੋਇਆ ਸੋਨਾ
ਚੰਦਰਯਾਨ-3 ਦਾ ਜ਼ਿਕਰ ਕਰਦੇ ਹੋਏ ਮੁਰਮੂ ਨੇ ਕਿਹਾ ਕਿ ਭਾਰਤ ਚੰਦਰਮਾ ਦੇ ਦੱਖਣੀ ਧਰੁਵ 'ਤੇ ਝੰਡਾ ਲਹਿਰਾਉਣ ਵਾਲਾ ਪਹਿਲਾ ਦੇਸ਼ ਬਣ ਗਿਆ ਹੈ। ਜੀ-20 ਦੀ ਸਫਲਤਾ ਨੇ ਦੁਨੀਆ ਭਰ ਵਿੱਚ ਭਾਰਤ ਦੀ ਭੂਮਿਕਾ ਨੂੰ ਮਜ਼ਬੂਤ ਕੀਤਾ ਹੈ।ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਸਾਡੇ ਸੰਵਿਧਾਨ ਦੇ ਲਾਗੂ ਹੋਣ ਦਾ 75ਵਾਂ ਸਾਲ ਵੀ ਹੈ। ਸਾਲ 2023 ਭਾਰਤ ਲਈ ਇਤਿਹਾਸਕ ਪ੍ਰਾਪਤੀਆਂ ਨਾਲ ਭਰਪੂਰ ਰਿਹਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਨਵੀਂ ਸੰਸਦ ਵਿੱਚ ਆਪਣੇ ਪਹਿਲੇ ਸੰਬੋਧਨ ਵਿੱਚ ਕਿਹਾ ਕਿ ਸਰਕਾਰ ਨੇ ਲੱਖਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਸਨੇ ਕਿਹਾ, "ਮੈਂ ਨਾਰੀ ਸ਼ਕਤੀ ਐਕਟ ਪਾਸ ਕਰਨ ਲਈ ਮੈਂਬਰਾਂ ਨੂੰ ਵਧਾਈ ਦਿੰਦੀ ਹਾਂ, ਇਹ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਲਈ ਮੇਰੀ ਸਰਕਾਰ ਦੇ ਸੰਕਲਪ ਨੂੰ ਮਜ਼ਬੂਤ ਕਰਦਾ ਹੈ।"
ਇਹ ਵੀ ਪੜ੍ਹੋ - SpiceJet ਦਾ ਧਮਾਕੇਦਾਰ ਆਫ਼ਰ, ਸਿਰਫ਼ 1622 'ਚ ਲੋਕ ਕਰਨ ਅਯੁੱਧਿਆ ਰਾਮ ਮੰਦਰ ਦੇ ਦਰਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੈਸ਼ਨਲ ਹੈਲਥ ਮਿਸ਼ਨ 'ਚ ਨਿਕਲੀ ਬੰਪਰ ਭਰਤੀ, ਇੰਝ ਕਰੋ ਅਪਲਾਈ
NEXT STORY