ਨਵੀਂ ਦਿੱਲੀ (ਭਾਸ਼ਾ)- ਸੰਸਦੀ ਕਾਰਜ ਮੰਤਰੀ ਕਿਰੇਨ ਰਿਜਿਜੂ ਨੇ ਬੁੱਧਵਾਰ ਨੂੰ ਕਿਹਾ ਕਿ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋਵੇਗਾ, ਜਿਸ 'ਚ ਨਵੇਂ ਚੁਣੇ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ। ਸੈਸ਼ਨ ਦੇ ਪਹਿਲੇ ਤਿੰਨ ਦਿਨ 'ਚ ਨਵੇਂ ਚੁਣੇ ਮੈਂਬਰ ਸਹੁੰ ਚੁੱਕਣਗੇ ਅਤੇ ਸਦਨ ਦੇ ਸਪੀਕਰ ਦੀ ਚੋਣ ਕੀਤੀ ਜਾਵੇਗੀ। ਸੈਸ਼ਨ ਤਿੰਨ ਜੁਲਾਈ ਨੂੰ ਸੰਪੰਨ ਹੋਵੇਗਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 27 ਜੂਨ ਨੂੰ ਲੋਕ ਸਭਾ ਅਤੇ ਰਾਜ ਸਭਾ ਦੀ ਸੰਯੁਕਤ ਬੈਠਕ ਨੂੰ ਸੰਬੋਧਨ ਕਰੇਗੀ ਅਤੇ ਅਗਲੇ 5 ਸਾਲ ਲਈ ਨਵੀਂ ਸਰਕਾਰ ਦੇ ਕੰਮਕਾਜ ਦੀ ਰੂਪਰੇਖਾ ਪੇਸ਼ ਕਰੇਗੀ। ਰਿਜਿਜੂ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ,''18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ 2024 ਤੋਂ ਤਿੰਨ ਜੁਲਾਈ 2024 ਤੱਕ ਨਵੇਂ ਚੁਣੇ ਮੈਂਬਰਾਂ ਨੂੰ ਸਹੁੰ, ਸਪੀਕਰ ਦੀ ਚੋਣ, ਰਾਸ਼ਟਰਪਤੀ ਦੇ ਭਾਸ਼ਣ ਅਤੇ ਉਸ 'ਤੇ ਚਰਚਾ ਲਈ ਬੁਲਾਇਆ ਜਾ ਰਿਹਾ ਹੈ।''
ਉਨ੍ਹਾਂ ਕਿਹਾ ਕਿ ਰਾਜ ਸਭਾ ਦਾ 264ਵਾਂ ਸੈਸ਼ਨ 27 ਜੂਨ ਨੂੰ ਸ਼ੁਰੂ ਹੋਵੇਗਾ ਅਤੇ ਤਿੰਨ ਜੁਲਾਈ ਨੂੰ ਸੰਪੰਨ ਹੋਵੇਗਾ। ਸਮਝਿਆ ਜਾਂਦਾ ਹੈ ਕਿ ਪ੍ਰਧਾਨ ਮੰਤਰੀ ਮੋਦੀ 27 ਜੂਨ ਨੂੰ ਰਾਸ਼ਟਰਪਤੀ ਦੇ ਭਾਸ਼ਣ ਤੋਂ ਬਾਅਦ ਸੰਸਦ 'ਚ ਆਪਣੀ ਮੰਤਰੀ ਪ੍ਰੀਸ਼ਦ ਦੇ ਮੈਂਬਰਾਂ ਨਾਲ ਜਾਣੂ ਕਰਵਾਉਣਗੇ। ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ 'ਤੇ ਚਰਚਾ ਦੌਰਾਨ ਹਮਲਾਵਰ ਵਿਰੋਧੀ ਧਿਰ ਵਲੋਂ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਸਰਕਾਰ ਨੂੰ ਵੱਖ-ਵੱਖ ਮੁੱਦਿਆਂ 'ਤੇ ਘੇਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਪ੍ਰਧਾਨ ਮੰਤਰੀ ਸੰਸਦ ਦੇ ਦੋਹਾਂ ਸਦਨਾਂ 'ਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ 'ਤੇ ਚਰਚਾ ਦਾ ਜਵਾਬ ਦੇਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਹਨ ਭਾਗਵਤ ਦੀ ਕਈ ਮੁੱਦਿਆਂ ’ਤੇ ਸਰਕਾਰ ਨੂੰ ਨਸੀਹਤ, ਸੰਘ ਤੇ ਭਾਜਪਾ ਦੇ ਰਿਸ਼ਤਿਆਂ ’ਤੇ ਉੱਠਣ ਲੱਗੇ ਸਵਾਲ
NEXT STORY