ਨਵੀਂ ਦਿੱਲੀ— ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਯਾਨੀ ਕਿ 29 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ। ਇਹ ਸਰਦ ਰੁੱਤ ਸੈਸ਼ਨ 23 ਦਸੰਬਰ ਤੱਕ ਚਲੇਗਾ। ਇਸ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਰਕਾਰ ਹਰ ਮੁੱਦੇ ’ਤੇ ਚਰਚਾ ਲਈ ਤਿਆਰ ਹੈ। ਅਸੀਂ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਾਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਦਨ ’ਚ ਸਾਰੇ ਸਵਾਲ-ਜੁਆਬ ਕੀਤੇ ਜਾਣ।
ਇਹ ਵੀ ਪੜ੍ਹੋ : ਕਿਸਾਨ ਮੋਰਚੇ ਦਾ ਐਲਾਨ- MSP ’ਤੇ ਕਾਨੂੰਨੀ ਗਰੰਟੀ ਦੇਵੇ ਸਰਕਾਰ, 4 ਦਸੰਬਰ ਨੂੰ ਕਰਾਂਗੇ ਅਗਲੀ ਬੈਠਕ
ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਸਦ ਦਾ ਇਹ ਸੈਸ਼ਨ ਬੇਹੱਦ ਮਹੱਤਵਪੂਰਨ ਹੈ। ਸਰਕਾਰ ਹਰ ਵਿਸ਼ੇ ’ਤੇ ਖੁੱਲ੍ਹੀ ਚਰਚਾ ਕਰਨ ਲਈ ਤਿਆਰ ਹੈ ਅਤੇ ਹਰ ਸਵਾਲ ਦਾ ਜੁਆਬ ਦੇਣ ਲਈ ਤਿਆਰ ਹੈ। ਅਸੀਂ ਚਾਹੁੰਦੇ ਹਾਂ ਕਿ ਸੰਸਦ ’ਚ ਸਵਾਲ ਵੀ ਹੋਣ ਅਤੇ ਸੰਸਦ ’ਚ ਸ਼ਾਂਤੀ ਵੀ ਹੋਵੇ। ਸੰਸਦ ਦੀ ਮਰਿਆਦਾ, ਸਪੀਕਰ ਦੀ ਮਰਿਆਦਾ ਦਾ ਧਿਆਨ ਰੱਖਿਆ ਜਾਵੇ। ਦੇਸ਼ ਦੇ ਵਿਕਾਸ ਲਈ ਨਵੇਂ ਰਸਤੇ ਖੁੱਲ੍ਹਣ ਅਤੇ ਦੇਸ਼ ਦੇ ਹਿੱਤ ’ਚ ਚਰਚਾਵਾਂ ਹੋਣ। ਹਾਲਾਂਕਿ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਸੰਸਦ ਦੀ ਕਾਰਵਾਈ ਅੱਗੇ ਵਧਾਉਣਾ ਮਕਸਦ ਹੋਵੇ, ਨਾ ਕਿ ਰੁਕਾਵਟ ਪਾਉਣਾ। ਸਰਕਾਰ ਦੀ ਆਲੋਚਨਾ ਵਿਚ ਵੀ ਸੰਸਦ ਦਾ ਮਾਣ ਬਰਕਰਾਰ ਰੱਖਿਆ ਜਾਵੇ। ਆਸ ਕਰਦਾ ਹਾਂ ਕਿ ਸੰਸਦ ਨੂੰ ਕਿਵੇਂ ਚਲਾਇਆ ਗਿਆ, ਇਸ ’ਤੇ ਕੰਮ ਤੈਅ ਹੋਵੇ ਨਾ ਕਿ ਹੰਮਾਗੇ ਨਾਲ। ਉਨ੍ਹਾਂ ਨੇ ਕੋਰੋਨਾ ਤੋਂ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਨਵੇਂ ਵੇਰੀਐਂਟ ਤੋਂ ਚੌਕਸ ਰਹਿਣ ਦੀ ਲੋੜ ਹੈ।
ਇਹ ਵੀ ਪੜ੍ਹੋ : ਕੇਂਦਰ ਨੇ ਮੰਨੀ ਕਿਸਾਨਾਂ ਦੀ ਇਕ ਹੋਰ ਮੰਗ, ਖੇਤੀਬਾੜੀ ਮੰਤਰੀ ਬੋਲੇ- ਹੁਣ ਘਰਾਂ ਨੂੰ ਪਰਤਣ ਕਿਸਾਨ
ਦੱਸ ਦੇਈਏ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਮੇਤ ਲੱਗਭਗ 30 ਬਿੱਲਾਂ ਨੂੰ ਪਾਸ ਕਰਵਾਇਆ ਜਾ ਸਕਦਾ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਨੂੰ ਪਹਿਲੇ ਦਿਨ ਲੋਕ ਸਭਾ ’ਚ ਪੇਸ਼ ਕਰਨ ਅਤੇ ਪਾਸ ਕਰਨ ਲਈ ਸੂਚੀਬੱਧ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸੰਸਦ ਦਾ ਸਰਦ ਰੁੱਤ ਸੈਸ਼ਨ ਹੰਗਾਮੇਦਾਰ ਰਹਿਣ ਦੇ ਆਸਾਰ, ਅੱਜ ਪੇਸ਼ ਹੋਵੇਗਾ ਖੇਤੀ ਕਾਨੂੰਨ ਵਾਪਸੀ ਬਿੱਲ
ਸੰਸਦ ਦਾ ਸਰਦ ਰੁੱਤ ਸੈਸ਼ਨ ਹੰਗਾਮੇਦਾਰ ਰਹਿਣ ਦੇ ਆਸਾਰ, ਅੱਜ ਪੇਸ਼ ਹੋਵੇਗਾ ਖੇਤੀ ਕਾਨੂੰਨ ਵਾਪਸੀ ਬਿੱਲ
NEXT STORY