ਨੈਸ਼ਨਲ ਡੈਸਕ : ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਅੱਜ ਵੱਡੀ ਸਫਲਤਾ ਹਾਸਲ ਕੀਤੀ ਹੈ। ਦਿੱਲੀ ਪੁਲਸ ਨੇ ਅਰਜੁਨ-ਅਨਮੋਲ ਬਿਸ਼ਨੋਈ ਅਤੇ ਹੈਰੀ ਬਾਕਸਰ ਗੈਂਗ ਨਾਲ ਜੁੜੇ ਪੰਜ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਸ਼ੂਟਰ ਇੰਦਰਪ੍ਰੀਤ ਸਿੰਘ ਉਰਫ਼ ਪੈਰੀ, ਪੰਚਕੂਲਾ ਦੇ ਰਾਸ਼ਟਰੀ ਕਬੱਡੀ ਖਿਡਾਰੀ ਸੋਨੂੰ ਨੋਲਟਾ ਅਤੇ ਲਾਈਨ ਬਾਰ ਐਂਡ ਰੈਸਟੋਰੈਂਟ ਦੇ ਮਾਲਕ ਆਸ਼ੂ ਮਹਾਜਨ ਦੇ ਕਤਲਾਂ ਵਿੱਚ ਸ਼ਾਮਲ ਸਨ।
ਪੜ੍ਹੋ ਇਹ ਵੀ - 20 ਦਸੰਬਰ ਤੋਂ ਸਕੂਲ ਬੰਦ, ਇਸ ਸੂਬੇ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
ਸੂਤਰਾਂ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਸ਼ੂਟਰਾਂ ਖ਼ਿਲਾਫ਼ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਵਿਚ ਕਈ ਮਾਮਲੇ ਦਰਜ ਹਨ। 1 ਦਸੰਬਰ, 2025 ਨੂੰ ਗੋਲਡੀ ਬਰਾੜ ਗੈਂਗ ਨਾਲ ਜੁੜੇ ਇੰਦਰਪ੍ਰੀਤ ਪੈਰੀ ਦਾ ਚੰਡੀਗੜ੍ਹ ਵਿੱਚ ਕਤਲ ਕੀਤਾ ਗਿਆ ਸੀ। ਸਤੰਬਰ ਵਿੱਚ ਅੰਮ੍ਰਿਤਸਰ ਵਿੱਚ ਲਾਇਨ ਬਾਰ ਰੈਸਟੋਰੈਂਟ ਦੇ ਮਾਲਕ ਆਸ਼ੂ ਮਹਾਜਨ ਅਤੇ ਜੂਨ ਵਿੱਚ ਪੰਚਕੂਲਾ ਵਿੱਚ ਕਬੱਡੀ ਖਿਡਾਰੀ ਸੋਨੂੰ ਨਲਤਾ ਦਾ ਕਤਲ ਕਰ ਦਿੱਤਾ ਗਿਆ ਸੀ। ਪੁਲਸ ਹੁਣ ਗ੍ਰਿਫ਼ਤਾਰ ਕੀਤੇ ਗਏ ਸ਼ੂਟਰਾਂ ਦੇ ਹਥਿਆਰ ਸਪਲਾਇਰਾਂ, ਫੰਡ ਇਕੱਠਾ ਕਰਨ ਵਾਲਿਆਂ ਅਤੇ ਹੋਰ ਸਾਥੀਆਂ ਦੀ ਭਾਲ ਕਰ ਰਹੀ ਹੈ।
ਪੜ੍ਹੋ ਇਹ ਵੀ - 25000 ਰੁਪਏ ਕਮਾਉਣ ਵਾਲੇ ਲੋਕ ਬਣ ਸਕਦੇ ਹਨ ਕਰੋੜਪਤੀ, ਜਾਣ ਲਓ ਇਹ ਖ਼ਾਸ ਤਰੀਕਾ
''ਮੋਦੀ ਤੇ ਅਮਿਤ ਸ਼ਾਹ ਨੂੰ ਅਸਤੀਫ਼ਾ ਦੇ ਦੇਣਾ ਚਾਹੀਦੈ..!'', ਅਦਾਲਤ ਦੇ ਫ਼ੈਸਲੇ ਮਗਰੋਂ ਕੇਂਦਰ 'ਤੇ ਵਰ੍ਹੇ ਖੜਗੇ
NEXT STORY