ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਜਸਟਿਸ ਰਣਜੀਤ ਕਮਿਸ਼ਨ ਦੀ ਰਿਪੋਰਟ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਤੀਜੀ ਵਾਰ ਸੱਤਾ 'ਚ ਆਉਣ ਲਈ ਸਾਜਿਸ਼ ਰਚੀ ਸੀ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਬਾਦਲ ਪਰਿਵਾਰ ਦੇ ਇਸ਼ਾਰੇ 'ਤੇ ਹੋਇਆ ਹੈ, ਜਿਸ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਹ ਅਪੀਲ ਕਰਦੇ ਹਨ ਕਿ ਇਨ੍ਹਾਂ ਕੇਸਾਂ ਨੂੰ ਸੀ. ਬੀ. ਆਈ. ਨੂੰ ਨਾ ਦੇ ਕੇ ਪੰਜਾਬ ਪੁਲਸ ਨੂੰ ਦਿੱਤਾ ਜਾਣਾ ਚਾਹੀਦਾ ਹੈ ਤੇ ਪੰਜਾਬ ਪੁਲਸ ਇਕ ਬੱਝੇ ਹੋਏ ਸਮੇਂ 'ਚ ਇਸ ਦੀ ਜਾਂਚ ਕਰੇ। ਉਨ੍ਹਾਂ ਕਿਹਾ ਕਿ ਸੀ. ਬੀ. ਆਈ. ਭਾਜਪਾ ਲਈ ਕੰਮ ਕਰਦੀ ਹੈ ਅਤੇ ਜੇਕਰ ਜਾਂਚ ਸੀ. ਬੀ. ਆਈ. ਨੂੰ ਦਿੱਤੀ ਜਾਂਦੀ ਹੈ ਤਾਂ ਉਹ ਉਹੀ ਕਰੇਗੀ, ਜੋ ਕੇਂਦਰ ਸਰਕਾਰ ਕਹੇਗੀ।
ਮੁਜ਼ੱਫਰਪੁਰ ਕਾਂਡ:ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੀ ਮੰਜੂ ਵਰਮਾ ਨੇ BJP ਖਿਲਾਫ ਦਿੱਤਾ ਬਿਆਨ
NEXT STORY