ਨਵੀਂ ਦਿੱਲੀ- ਦਿੱਲੀ ਪੁਲਸ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈਜੀਆਈ) ਹਵਾਈ ਅੱਡੇ 'ਤੇ ਇਕ ਯਾਤਰੀ 'ਤੇ ਹਮਲਾ ਕਰਨ ਦੇ ਦੋਸ਼ 'ਚ ਏਅਰ ਇੰਡੀਆ ਐਕਸਪ੍ਰੈੱਸ ਦੇ ਇਕ 'ਆਫ-ਡਿਊਟੀ' ਪਾਇਲਟ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਕੈਪਟਨ ਵੀਰੇਂਦਰ ਸੇਜਵਾਲ ਜਾਂਚ 'ਚ ਸ਼ਾਮਲ ਹੋਏ ਅਤੇ ਅਧਿਕਾਰੀ ਨੇ ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਸੀ।
ਇਹ ਵੀ ਪੜ੍ਹੋ : Delhi Airport 'ਤੇ ਭਾਰੀ ਹੰਗਾਮਾ! ਧੀ ਦੇ ਸਾਹਮਣੇ ਯਾਤਰੀ 'ਤੇ ਪਾਇਲਟ ਵਲੋਂ ਹਮਲਾ, ਮੁਅੱਤਲ
ਇਕ ਬਿਆਨ 'ਚ ਕਿਹਾ ਗਿਆ,''ਮਾਮਲਾ ਦਰਜ ਹੋਣ ਤੋਂ ਬਾਅਦ ਜਾਂਚ ਪ੍ਰਕਿਰਿਆ ਦੌਰਾਨ, ਸੰਬੰਧਤ ਸੀਸੀਟੀਵੀ ਫੁਟੇਜ ਇਕੱਠੇ ਕੀਤੇ ਗਏ ਅਤੇ ਬਿਆਨ ਦਰਜ ਕੀਤੇ ਗਏ। ਦੋਸ਼ੀ ਨੂੰ ਵੀ ਪੁੱਛ-ਗਿੱਛ ਲਈ ਬੁਲਾਇਆ ਗਿਆ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।'' ਸੇਜਵਾਲ ਖ਼ਿਲਾਫ਼ 19 ਦਸੰਬਰ ਨੂੰ ਟਰਮਿਨਲ-1 ਦੀ ਸੁਰੱਖਿਆ ਚੌਕੀ ਕੋਲ ਹੋਈ ਹਿੰਸਾ ਦੇ ਸੰਬੰਧ 'ਚ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀਆਂ ਧਾਰਾਵਾਂ 115 (ਸਵੈ-ਇੱਛਾ ਨਾਲ ਸੱਟ ਪਹੁੰਚਾਉਣਾ), 126 (ਗਲਤ ਤਰੀਕੇ ਨਾਲ ਰੋਕਣਾ) ਅਤੇ 351 (ਅਪਰਾਧਕ ਧਮਕੀ) ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦਰਦਨਾਕ ਹਾਦਸਾ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 7 ਦੀ ਮੌਤ, ਪਿਆ ਚੀਕ-ਚਿਹਾੜਾ
NEXT STORY