ਮੁੰਬਈ (ਭਾਸ਼ਾ)- ਮੁੰਬਈ ਕਸਟਮ ਵਿਭਾਗ ਨੇ ਇੱਥੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਭਾਰਤ ਵਿਚ ਕੋਕੀਨ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਹੇ ਘਾਨਾ ਦੇ ਇਕ ਯਾਤਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਇਹ ਨਸ਼ੀਲਾ ਪਦਾਰਥ 87 ਕੈਪਸੂਲਾਂ ਰਾਹੀਂ ਆਪਣੇ ਢਿੱਡ 'ਚ ਲੁਕਾ ਕੇ ਰੱਖਿਆ ਹੋਇਆ ਸੀ। ਕਸਟਮ ਵਿਭਾਗ ਨੇ ਦੱਸਿਆ ਕਿ ਯਾਤਰੀ ਕੋਲੋਂ ਬਰਾਮਦ ਕੀਤੀ ਗਈ 1300 ਗ੍ਰਾਮ ਕੋਕੀਨ ਦੀ ਕੀਮਤ 13 ਕਰੋੜ ਰੁਪਏ ਹੈ। ਇਹ ਘਟਨਾ 28 ਅਗਸਤ ਦੀ ਹੈ, ਜਦੋਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਯਾਤਰੀ ਨੂੰ ਸ਼ੱਕੀ ਹੋਣ 'ਤੇ ਰੋਕਿਆ ਗਿਆ ਅਤੇ ਸਰਕਾਰੀ ਹਸਪਤਾਲ ਲਿਜਾਇਆ ਗਿਆ।
ਮੁੰਬਈ ਕਸਟਮਸ-3 ਦੇ ਟਵਿੱਟਰ ਹੈਂਡਲ ਤੋਂ ਇਕ ਟਵੀਟ ਵਿਚ ਕਿਹਾ ਗਿਆ ਹੈ,''ਯਾਤਰੀ ਘਾਨਾ ਤੋਂ ਮੁੰਬਈ ਹਵਾਈ ਅੱਡੇ 'ਤੇ ਪਹੁੰਚਿਆ ਅਤੇ ਕਸਟਮ ਅਧਿਕਾਰੀਆਂ ਨੇ ਉਸ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਲਿਆ। ਤਲਾਸ਼ੀ ਦੌਰਾਨ ਅਧਿਕਾਰੀਆਂ ਨੂੰ ਉਸ ਦੇ ਸਾਮਾਨ 'ਚੋਂ ਕੁਝ ਨਹੀਂ ਮਿਲਿਆ ਪਰ ਜਾਂਚ 'ਤੇ ਪਤਾ ਲੱਗਾ ਕਿ ਉਸ ਦੇ ਢਿੱਡ 'ਚ 87 ਕੈਪਸੂਲ ਸਨ, ਜਿਨ੍ਹਾਂ 'ਚ ਕੋਕੀਨ ਲੁਕਾਈ ਹੋਈ ਸੀ। ਮੁਲਜ਼ਮ ਨੂੰ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਨੇ ਤਿੰਨ ਦਿਨਾਂ ਵਿਚ ਇਹ ਕੈਪਸੂਲ ਉਗਲੇ। ਕਸਟਮ ਵਿਭਾਗ ਨੇ ਕਿਹਾ ਕਿ ਯਾਤਰੀ ਨੂੰ ਨਸ਼ਾ ਵਿਰੋਧੀ ਐਕਟ ਦੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
ਡਾਕਟਰਾਂ ਖ਼ਿਲਾਫ਼ ਹਿੰਸਾ ਸੰਬੰਧੀ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
NEXT STORY