ਜੰਮੂ : ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿਚ ਵੱਡੀ ਘਟਨਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਜਿਥੇ ਮੰਗਲਵਾਰ ਨੂੰ ਇਕ ਯਾਤਰੀ ਵਾਹਨ ਸੜਕ ਤੋਂ ਫਿਸਲ ਕੇ ਇਕ ਡੂੰਘੀ ਖੱਡ ਵਿਚ ਜਾ ਡਿੱਗਾ, ਜਿਸ ਕਾਰਨ ਉਸ ਵਿਚ ਸਵਾਰ 5 ਲੋਕਾਂ ਦੀ ਮੌਤ ਹੋ ਗਈ, ਜਦਕਿ 17 ਦੇ ਕਰੀਬ ਲੋਕ ਜ਼ਖ਼ਮੀ ਹੋ ਗਏ। ਜੰਮੂ-ਕਸ਼ਮੀਰ ਵਿਚ ਵਾਪਰੀ ਇਸ ਘਟਨਾ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਸਕੂਲ-ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਘਰ ਭੇਜੇ ਵਿਦਿਆਰਥੀ, ਮੱਚੀ ਹਫ਼ੜਾ-ਦਫ਼ੜੀ
ਇਸ ਮਾਮਲੇ ਦੇ ਸਬੰਧ ਵਿਚ ਅਧਿਕਾਰੀਆਂ ਨੇ ਦੱਸਿਆ ਕਿ ਟੈਂਪੂ ਦੇ ਡਰਾਇਵਰ ਨੇ ਪੋਂਡਾ ਨੇੜੇ ਡੋਡਾ-ਭਾਰਥਾ ਸੜਕ 'ਤੇ ਇਕ ਮੋੜ 'ਤੇ ਆਪਣੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਵਾਹਨ ਇਕ ਡੂੰਘੀ ਖੱਡ ਵਿਚ ਜਾ ਡਿੱਗਾ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ ਅਤੇ 17 ਹੋਰ ਲੋਕ ਜ਼ਖ਼ਮੀ ਹੋ ਗਏ, ਜਿਹਨਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਉਹਨਾਂ ਕਿਹਾ ਕਿ ਅਜੇ ਵੀ ਬਚਾਅ ਕਾਰਜ ਜਾਰੀ ਹੈ।
ਇਹ ਵੀ ਪੜ੍ਹੋ - ਆਟੋ 'ਚ ਸਫ਼ਰ ਕਰਨ ਵਾਲਿਆਂ ਲਈ ਬੁਰੀ ਖ਼ਬਰ, ਕਿਰਾਏ 'ਚ ਹੋਇਆ ਜ਼ਬਰਦਸਤ ਵਾਧਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
18 ਜੁਲਾਈ ਨੂੰ ਬਿਹਾਰ ਆਉਣਗੇ ਪ੍ਰਧਾਨ ਮੰਤਰੀ ਮੋਦੀ, ਵਿਸ਼ਾਲ ਜਨਤਕ ਮੀਟਿੰਗ ਨੂੰ ਕਰਨਗੇ ਸੰਬੋਧਨ
NEXT STORY