ਨਵੀਂ ਦਿੱਲੀ— ਸਾਲ 1981 'ਚ ਦਿੱਲੀ ਏਅਰ ਇੰਡੀਆ ਦੇ ਜਹਾਜ਼ ਨੂੰ ਹਾਈਜੈਕ ਕਰਨ ਅਤੇ ਪਾਕਿਸਤਾਨ ਲੈ ਜਾਉਣ ਦੇ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਦਲ ਖਾਲਸਾ ਨਾਲ ਜੁੜੇ ਭਾਈ ਸਤਨਾਮ ਸਿੰਘ ਅਤੇ ਤਜਿੰਦਰ ਪਾਲ ਸਿੰਘ ਨੂੰ ਦੇਸ਼ਦ੍ਰੋਹ ਦੇ ਕੇਸ 'ਚ ਬਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਦੋਹਾਂ ਨੂੰ ਪਾਕਿਸਤਾਨ ਦੀ ਇਕ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ। ਸਤਨਾਮ ਸਿੰਘ ਅਤੇ ਤਜਿੰਦਰ ਸਿੰਘ ਨੇ ਆਪਣੇ ਉਪਰ ਲੱਗੇ ਹੋਏ ਭਾਰਤ ਦੇ ਖਿਲਾਫ ਯੁੱਧ ਲੜਣ ਦੇ ਦੋਸ਼ਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ ਜਿਸ 'ਤੇ ਦਿੱਲੀ ਹਾਈਕੋਰਟ ਨੇ ਦਿੱਲੀ ਸਰਕਾਰ ਤੋਂ ਜਵਾਬ ਮੰਗਿਆ ਸੀ।
ਦੋਹਾਂ ਦੋਸ਼ੀਆਂ ਨੂੰ ਉਮਰਕੈਦ ਦੀ ਸਜਾ ਸੁਣਾਈ ਗਈ ਸੀ ਅਤੇ 2000 'ਚ ਇਨ੍ਹਾਂ ਨੂੰ ਪਾਕਿਸਤਾਨ ਤੋਂ ਬਾਹਰ ਕੱਢ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਨ੍ਹਾਂ ਨੂੰ ਭਾਰਤ 'ਚ ਵੀ ਸਜ਼ਾ ਸੁਣਾਈ ਗਈ। ਦੋਹਾਂ 'ਤੇ ਭਾਰਤ ਖਿਲਾਫ ਯੁੱਧ ਛੇੜਣ ਦਾ ਦੋਸ਼ ਲੱਗਿਆ ਸੀ, ਜਿਸ ਨੂੰ ਇਨ੍ਹਾਂ ਨੇ ਜੱਜ ਸੰਜੀਵ ਸਚਦੇਵ ਦੀ ਬੈਂਚ 'ਚ ਚੁਣੌਤੀ ਦਿੱਤੀ ਸੀ। ਦੱਸ ਦੇਈਏ ਕਿ ਦੋਹਾਂ ਨੇ ਅੰਮ੍ਰਿਤਸਰ ਦੇ ਰਸਤੇ ਨਵੀਂ ਦਿੱਲੀ ਤੋਂ ਸ਼੍ਰੀਨਗਰ ਜਾ ਰਹੀ ਏਅਰ ਇੰਡੀਆ ਦੀ ਫਲਾਇਟ ਨੂੰ ਹਾਈਜੈਕ ਕਰਕੇ ਲਾਹੌਰ ਲੈਣ ਜਾਣ 'ਤੇ ਮਜ਼ਬੂਰ ਕੀਤਾ ਸੀ। ਉਸ ਜਹਾਜ਼ 'ਚ 111 ਯਾਤਰੀ ਅਤੇ ਛੇ ਚਾਲਕ ਦਲ ਸਵਾਰ ਸੀ। ਲਾਹੌਰ 'ਚ ਦੋਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਉਨ੍ਹਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਸੀ।
ਸੋਸ਼ਲ ਮੀਡੀਆ ਦੇ ਜ਼ਰੀਏ ਚੋਣਾਂ ਦੀ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਮਨਜ਼ੂਰੀ ਨਹੀਂ: ਪ੍ਰਸਾਦ
NEXT STORY