ਨਵੀਂ ਦਿੱਲੀ- ਦਿੱਲੀ ਦੇ ਦੁਆਰਕਾ ਸਥਿਤ ਇਕ ਨਿੱਜੀ ਹਸਪਤਾਲ ਦੀ ਛੱਤ ਤੋਂ ਛਾਲ ਮਾਰਨ ਕਾਰਨ ਇਕ ਮਰੀਜ਼ ਦੀ ਮੌਤ ਹੋ ਗਈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ 63 ਸਾਲਾ ਮਰੀਜ਼ ਦਿੱਲੀ ਹਾਈ ਕੋਰਟ ਦਾ ਸੇਵਾ ਮੁਕਤ ਕਰਮੀ ਸੀ, ਜੋ ਮਾਨਸਿਕ ਤਣਾਅ ਸਬੰਧੀ ਪਰੇਸ਼ਾਨੀਆਂ ਨਾਲ ਜੂਝ ਰਿਹਾ ਸੀ। ਉਸ ਦਾ ਮੋਹਨ ਗਾਰਡਨ ਖੇਤਰ ਵਿਚ ਇਕ ਨਿੱਜੀ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ।
ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 8 ਵਜੇ ਦੀ ਹੈ। ਜਦੋਂ ਮਰੀਜ਼ ਹਸਪਤਾਲ ਦੀ ਚੌਥੀ ਮੰਜ਼ਿਲ ਦੀ ਛੱਤ 'ਤੇ ਚੜ੍ਹਿਆ ਅਤੇ ਫਿਰ ਉਸ ਨੇ ਹੇਠਾਂ ਛਾਲ ਮਾਰ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਸ਼ਖ਼ਸ ਨੂੰ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਘਟਨਾ ਵਾਲੀ ਥਾਂ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪੁਲਸ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਫੁਟੇਜ਼ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।
ਅਮੇਠੀ ਕਤਲਕਾਂਡ : CM ਯੋਗੀ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨਾਲ ਕੀਤੀ ਮੁਲਾਕਾਤ
NEXT STORY