ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 9,111 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਹੁਣ ਤੱਕ ਪੀੜਤ ਹੋਏ ਲੋਕਾਂ ਦੀ ਗਿਣਤੀ ਵੱਧ ਕੇ 4,48,27,226 ਹੋ ਗਈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 60,313 'ਤੇ ਪਹੁੰਚ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸੋਮਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਗੁਜਰਾਤ 'ਚ 6, ਉੱਤਰ ਪ੍ਰਦੇਸ਼ 'ਚ 4, ਦਿੱਲੀ ਅਤੇ ਰਾਜਸਥਾਨ 'ਚ 3-3, ਮਹਾਰਾਸ਼ਟਰ 'ਚ 2 ਅਤੇ ਬਿਹਾਰ, ਛੱਤੀਸਗੜ੍ਹ, ਹਿਮਾਚਲ ਪ੍ਰਦੇਸ਼, ਝਾਰਖੰਡ, ਕੇਰਲ, ਤਾਮਿਲਾਡੂ 'ਚ ਇਕ-ਇਕ ਮਰੀਜ਼ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,31,141 ਹੋ ਗਈ। ਉੱਥੇ ਹੀ ਸੰਕਰਮਣ ਨਾਲ ਮੌਤ ਦੇ ਅੰਕੜਿਆਂ ਦਾ ਮੁੜ ਮਿਲਾਨ ਕਰਦੇ ਹੋਏ ਕੇਰਲ ਨੇ ਗਲੋਬਲ ਮਹਾਮਾਰੀ ਨਾਲ ਦਮ ਤੋੜਨ ਵਾਲੇ ਮਰੀਜ਼ਾਂ ਦੀ ਸੂਚੀ 'ਚ ਤਿੰਨ ਨਾਮ ਹੋਰ ਜੋੜੇ ਹਨ।
ਇਹ ਵੀ ਪੜ੍ਹੋ : ਦੇਸ਼ 'ਚ ਕੋਰੋਨਾ ਦਾ ਖ਼ੌਫ; ਇਕ ਦਿਨ 'ਚ 23 ਮਰੀਜ਼ਾਂ ਦੀ ਮੌਤ, 10 ਹਜ਼ਾਰ ਤੋਂ ਵਧੇਰੇ ਮਾਮਲੇ ਆਏ
ਅੰਕੜਿਆਂ ਅਨੁਸਾਰ, ਦੇਸ਼ 'ਚ ਸੰਕਰਮਣ ਦੀ ਰੋਜ਼ਾਨਾ ਦਰ 8.40 ਫੀਸਦੀ ਅਤੇ ਹਫ਼ਤਾਵਾਰ ਦਰ 4.94 ਫੀਸਦੀ ਹੈ। ਦੇਸ਼ 'ਚ ਅਜੇ 60,313 ਲੋਕਾਂ ਦਾ ਕੋਰੋਨਾ ਵਾਇਰਸ ਸੰਕਰਮਣ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 0.13 ਫੀਸਦੀ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.68 ਫੀਸਦੀ ਹੈ। ਦੇਸ਼ 'ਚ ਅਜੇ ਤੱਕ ਕੁੱਲ 4,42,35,772 ਲੋਕ ਸੰਕਰਮਣ ਤੋਂਠੀਕ ਹੋ ਚੁੱਕੇ ਹਨ, ਜਦੋਂ ਕਿ ਕੋਰੋਨਾ ਨਾਲ ਮੌਤ ਦਰ 1.19 ਫੀਸਦੀ ਹੈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਦੇਸ਼ 'ਚ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 2,20,66,26,522 ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਸ਼੍ਰੀਨਗਰ-ਲੇਹ ਸੜਕ ’ਤੇ ਜੋਜਿਲਾ ਪਾਸ ’ਚ ਬਰਫ ਦੇ ਤੋਦੇ ਡਿੱਗੇ, ਲੱਦਾਖ ਜਾ ਰਹੇ 5 ਵਾਹਨ ਦੱਬੇ
NEXT STORY