ਪਟਨਾ (ਵਾਰਤਾ) : ਬਿਹਾਰ ਦੇ ਪਟਨਾ ਜ਼ਿਲ੍ਹੇ ਦੇ ਪੁਨਪੁਨ ਥਾਣਾ ਇਲਾਕੇ ਵਿਚ ਸੋਮਵਾਰ ਨੂੰ ਟਰੱਕ ਤੇ ਈ ਰਿਕਸ਼ਾ ਦੇ ਵਿਚਾਲੇ ਹੋਈ ਟੱਕਰ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਤੇ ਇਸ ਦੌਰਾਨ ਇਕ ਹੋਰ ਵਿਅਕਤੀ ਜ਼ਖਣੀ ਹੋ ਗਿਆ। ਪੁਲਸ ਸੂਤਰਾਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਈ ਰਿਕਸ਼ਾ ਉੱਤੇ ਸਵਾਰ ਹੋ ਕੇ ਲੋਕ ਜਾ ਰਹੇ ਸਨ। ਇਸ ਦੌਰਾਨ ਮਦਾਰਪੁਰ ਪਿੰਡ ਦੇ ਨੇੜੇ ਟਰੱਕ ਨੇ ਈ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਈ ਰਿਕਸ਼ਾ ਚਾਲਕ ਸਣੇ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ। ਸੂਤਰਾਂ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਮਦਾਰਪੁਰ ਪਿੰਡ ਨਿਵਾਸੀ ਚਾਲਕ ਧਰਮਿੰਦਰ (20) ਤੇ ਆਕਾਸ਼ (20) ਦੇ ਰੂਪ ਵਿਚ ਹੋ ਈ ਹੈ। ਹਾਦਸੇ ਤੋਂ ਬਾਅਦ ਟਰੱਕ ਦਾ ਚਾਲਕ ਵਾਹਨ ਛੱਡ ਕੇ ਫਰਾਰ ਹੋ ਗਿਆ। ਜ਼ਖਮੀ ਨੂੰ ਪਟਨਾ ਮੈਡੀਕਲ ਕਾਲਜ ਹਸਪਤਾਲ (ਪੀਐੱਮਸੀਐੱਚ) ਦਾਖਲ ਕਰਵਾਇਆ ਗਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਆਪ' ਵਿਧਾਇਕਾਂ ਨੇ ਮੁੱਖ ਮੰਤਰੀ ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ
NEXT STORY