ਪਟਨਾ- ਪਟਨਾ ਹਾਈ ਕੋਰਟ ਨੇ ਬੁੱਧਵਾਰ ਨੂੰ 2013 ਦੇ ਲੜੀਵਾਰ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਚਾਰ ਦੋਸ਼ੀਆਂ ਦੀ ਮੌਤ ਦੀ ਸਜ਼ਾ ਨੂੰ 30 ਸਾਲ ਦੀ ਕੈਦ ਵਿੱਚ ਬਦਲ ਦਿੱਤਾ ਹੈ। ਇਸ ਦੇ ਨਾਲ ਹੀ ਉਮਰ ਕੈਦ ਦੀ ਸਜ਼ਾ ਸੁਣਾਏ ਗਏ ਦੋ ਵਿਅਕਤੀਆਂ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ- ਹਰਿਆਣਾ ਚੋਣਾਂ: 'AAP' ਦੀ ਚੌਥੀ ਲਿਸਟ ਜਾਰੀ, ਜਾਣੋ CM ਸੈਣੀ ਖਿਲਾਫ਼ ਕਿਸ ਨੂੰ ਦਿੱਤੀ ਟਿਕਟ
ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਿਆ
ਜ਼ਿਕਰਯੋਗ ਹੈ ਕਿ ਮੁਲਜ਼ਮਾਂ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਪਟਨਾ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ। ਬੰਬ ਧਮਾਕੇ ਨੂੰ ਅੰਜਾਮ ਦੇਣ ਵਾਲੇ ਚਾਰੋਂ ਦੋਸ਼ੀਆਂ ਨੂੰ ਪਹਿਲਾਂ ਸਿਵਲ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ ਪਰ ਹੁਣ ਹਾਈ ਕੋਰਟ ਨੇ ਬੁੱਧਵਾਰ ਨੂੰ ਦੋਸ਼ੀਆਂ ਇਮਤਿਆਜ਼ ਆਲਮ, ਹੈਦਰ ਅਲੀ, ਨੁਮਾਨ ਅੰਸਾਰੀ ਅਤੇ ਮੋਜੀਬੁੱਲਾ ਅੰਸਾਰੀ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ ਦੋ ਹੋਰ ਦੋਸ਼ੀਆਂ ਉਮਰ ਸਿੱਦੀਕੀ ਅਤੇ ਅਜ਼ਹਰੂਦੀਨ ਕੁਰੈਸ਼ੀ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਿਆ। ਜਸਟਿਸ ਆਸ਼ੂਤੋਸ਼ ਕੁਮਾਰ ਦੀ ਡਿਵੀਜ਼ਨ ਬੈਂਚ ਨੇ ਇਸ ਮਾਮਲੇ 'ਤੇ ਸੁਣਵਾਈ ਪੂਰੀ ਕਰਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ, ਜੋ ਅੱਜ ਸੁਣਾਇਆ ਗਿਆ।
ਇਹ ਵੀ ਪੜ੍ਹੋ- 3 ਦਿਨ ਪਵੇਗਾ ਤੇਜ਼ ਮੀਂਹ, ਜਾਣੋ IMD ਦਾ ਮੌਸਮ ਨੂੰ ਲੈ ਕੇ ਅਪਡੇਟ
ਗਾਂਧੀ ਮੈਦਾਨ 'ਚ ਵਾਪਰੀ ਸੀ ਘਟਨਾ
ਜ਼ਿਕਰਯੋਗ ਹੈ ਕਿ ਗਾਂਧੀ ਮੈਦਾਨ 'ਚ ਬੰਬ ਧਮਾਕੇ ਦੀ ਇਹ ਘਟਨਾ 27 ਅਕਤੂਬਰ 2013 ਨੂੰ ਵਾਪਰੀ ਸੀ, ਉਸ ਸਮੇਂ ਨਰਿੰਦਰ ਮੋਦੀ ਪਟਨਾ ਦੇ ਗਾਂਧੀ ਮੈਦਾਨ 'ਚ ਇਕ ਜਨ ਸਭਾ ਨੂੰ ਸੰਬੋਧਨ ਕਰਨ ਲਈ ਪਹੁੰਚੇ ਸਨ। ਇਸ ਦੌਰਾਨ ਗਾਂਧੀ ਮੈਦਾਨ ਅਤੇ ਆਲੇ-ਦੁਆਲੇ ਦੀਆਂ 6 ਥਾਵਾਂ 'ਤੇ ਲੜੀਵਾਰ ਬੰਬ ਧਮਾਕੇ ਹੋਏ। ਇਨ੍ਹਾਂ ਧਮਾਕਿਆਂ 'ਚ 6 ਲੋਕਾਂ ਦੀ ਮੌਤ ਹੋ ਗਈ ਸੀ ਅਤੇ 89 ਲੋਕ ਜ਼ਖਮੀ ਹੋ ਗਏ ਸਨ। ਇਸ ਸਬੰਧੀ ਪਟਨਾ ਦੇ ਗਾਂਧੀ ਮੈਦਾਨ ਥਾਣੇ ਵਿਚ FIR ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ 31 ਅਕਤੂਬਰ 2013 ਨੂੰ ਐਨ. ਆਈ. ਏ. ਨੇ ਕੇਸ ਸੰਭਾਲਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ : ਤਿਹਾੜ ਜੇਲ੍ਹ ਤੋਂ ਬਾਹਰ ਆਏ MP ਰਾਸ਼ਿਦ
NEXT STORY