ਨਵੀਂ ਦਿੱਲੀ, (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਮੰਗਲਵਾਰ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਨੂੰ ਨੌਕਰੀ ਲਈ ਜ਼ਮੀਨ ਦੇ ਘਪਲੇ ਸਬੰਧੀ ਸੰਮਨ ਭੇਜਿਆ।
ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਲਾਲੂ ਦੇ ਬੇਟੇ ਤੇ ਬਿਹਾਰ ਦੇ ਸਾਬਕਾ ਮੰਤਰੀ ਤੇਜ ਪ੍ਰਤਾਪ ਯਾਦਵ ਅਤੇ ਬੇਟੀ ਹੇਮਾ ਯਾਦਵ ਨੂੰ ਵੀ ਸੰਮਨ ਭੇਜਿਆ ਹੈ। ਉਨ੍ਹਾਂ ਨੂੰ 11 ਮਾਰਚ ਨੂੰ ਅਦਾਲਤ ’ਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਗਿਆ ਹੈ।
ਇਹ ਮਾਮਲਾ ਮੱਧ ਪ੍ਰਦੇਸ਼ ਦੇ ਜਬਲਪੁਰ ਵਿਖੇ ਸਥਿਤ ਭਾਰਤੀ ਰੇਲਵੇ ਦੇ ਪੱਛਮੀ ਕੇਂਦਰੀ ਡਿਵੀਜ਼ਨ ’ਚ ਕੀਤੀਆਂ ਗਈਆਂ ਨਿਯੁਕਤੀਆਂ ਨਾਲ ਸਬੰਧਤ ਹੈ। ਅਧਿਕਾਰੀਆਂ ਅਨੁਸਾਰ ਇਹ ਨਿਯੁਕਤੀਆਂ ਲਾਲੂ ਪ੍ਰਸਾਦ ਦੇ ਰੇਲ ਮੰਤਰੀ ਹੋਣ ਦੌਰਾਨ 2004 ਤੋਂ 2009 ਦਰਮਿਅਾਨ ਉਨ੍ਹਾਂ ਦੇ ਪਰਿਵਾਰ ਜਾਂ ਸਹਿਯੋਗੀਆਂ ਦੇ ਨਾਂ ’ਤੇ ਜ਼ਮੀਨ ਦੇ ਪਲਾਟ ਤੋਹਫ਼ੇ ਵਜੋਂ ਦੇਣ ਜਾਂ ਟ੍ਰਾਂਸਫਰ ਕਰਨ ਦੇ ਬਦਲੇ ਕੀਤੀਆਂ ਗਈਆਂ ਸਨ।
ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਸਰਕਾਰੀ ਮੁਲਾਜ਼ਮ, ਸਰਕਾਰ ਨੇ 12 ਫੀਸਦੀ ਵਧਾਇਆ ਮਹਿੰਗਾਈ ਭੱਤਾ
NEXT STORY