ਪਟਨਾ ਸਾਹਿਬ- ਤਖਤ ਸ੍ਰੀ ਪਟਨਾ ਸਾਹਿਬ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ। ਇਸ ਦਿਹਾੜੇ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਆਹ ਦੇਖਣ ਨੂੰ ਮਿਲ ਰਿਹਾ ਹੈ। ਪ੍ਰਕਾਸ਼ ਪੁਰਬ ਸਮਾਗਮ ਅੱਜ ਤੋਂ ਸ਼ੁਰੂ ਹੋ ਕੇ 20 ਜਨਵਰੀ ਤੱਕ ਦਿਨ-ਰਾਤ ਜਾਰੀ ਰਹਿਣਗੇ। ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਮਲਕੀਤ ਸਿੰਘ ਵੀ ਪਟਨਾ ਸਾਹਿਬ ਆਏ ਹੋਏ ਹਨ। ਉਨ੍ਹਾਂ ਨੇ ਦੱਸਿਆ ਕਿ ਅਸੀਂ ਰਾਤ ਕਰੀਬ ਡੇਢ ਵਜੇ ਦੇ ਕਰੀਬ ਪਹੁੰਚੇ। ਉਨ੍ਹਾਂ ਕਿਹਾ ਕਿ ਸੰਗਤਾਂ 'ਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 354 ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਪਟਨਾ ਸਾਹਿਬ ਵਿਖੇ ਸਮਾਗਮਾਂ ਦੀ ਹੋਈ ਸ਼ੁਰੂਆਤ
ਇਸ ਦੌਰਾਨ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਕਿਸਾਨੀ ਧਰਨੇ ਦਾ ਪ੍ਰਕਾਸ਼ ਪੁਰਬ 'ਤੇ ਅਸਰ ਪਵੇਗਾ ਤਾਂ ਮੁੱਖ ਗ੍ਰੰਥੀ ਨੇ ਕਿਹਾ ਕਿ ਧਰਨੇ ਦਾ ਅਸਰ ਤਾਂ ਪਵੇਗਾ। ਭਾਵੇਂ ਹੀ ਸਾਡਾ ਗੁਰੂ ਨਾਲ ਪਿਆਰ ਹੈ ਪਰ ਧਰਨਾ ਵੀ ਸਿੱਖੀ ਦਾ ਪ੍ਰਚਾਰ ਪ੍ਰਸਾਰ ਕਰ ਰਿਹਾ ਹੈ। ਇਸ ਦੌਰਾਨ ਮਲਕੀਤ ਸਿੰਘ ਜੀ ਨੇ ਪਟਨਾ ਸਾਹਿਬ ਦਾ ਇਤਿਹਾਸ ਵੀ ਸੰਗਤਾਂ ਨਾਲ ਸਾਂਝਾ ਕੀਤਾ।
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਜੰਮੂ ਕਸ਼ਮੀਰ ਦੇ ਇਸ ਪਿੰਡ 'ਚ ਪਹਿਲੀ ਵਾਰ ਪਹੁੰਚੀ ਬਿਜਲੀ, ਲੋਕਾਂ 'ਚ ਖ਼ੁਸ਼ੀ ਦਾ ਮਾਹੌਲ
NEXT STORY