ਬਿਹਾਰ— ਪਟਨਾ ਦੇ ਸ਼ੈਲਟਰ ਹੋਮ 'ਚ ਹੋਈ ਦੋ ਲੜਕੀਆਂ ਦੀ ਮੌਤ ਦੇ ਮਾਮਲੇ 'ਚ ਪੁਲਸ ਨੇ ਚਾਰ ਲੋਕਾਂ ਖਿਲਾਫ ਕੇਸ ਦਰਜ ਕੀਤਾ ਹੈ। ਸ਼ੈਲਟਰ ਕੇਸ ਦੀ ਪ੍ਰਧਾਨ ਮਨੀਸ਼ਾ ਦਿਆਲ, ਸਕੱਤਰ ਚਿਰੰਤਮ ਸਮੇਤ ਚਾਰ ਲੋਕਾਂ ਖਿਲਾਫ ਪਟਨਾ ਦੇ ਰਾਜੀਵ ਨਗਰ ਥਾਣੇ 'ਚ ਮਾਮਲਾ ਦਰਜ ਹੋਇਆ ਹੈ। ਇਨ੍ਹਾਂ 'ਚੋਂ ਮਨੀਸ਼ਾ ਅਤੇ ਚਿਰੰਤਮ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।
ਪੁਲਸ ਅਤੇ ਪਟਨਾ ਜ਼ਿਲਾ ਪ੍ਰਸ਼ਾਸਨ ਦੀ ਟੀਮ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਰਾਜੀਵ ਨਗਰ ਇਲਾਕੇ ਦੇ ਆਸਰਾ ਸ਼ੈਲਟਰ ਹੋਮ ਦੀਆਂ ਦੋ ਲੜਕੀਆਂ ਦੀ ਮੌਤ ਹੋ ਗਈ ਸੀ। ਸ਼ੈਲਟਰ ਹੋਮ ਸੰਚਾਲਕਾਂ ਮੁਤਾਬਕ ਲੜਕੀਆਂ ਦੀ ਤਬੀਅਤ ਖਰਾਬ ਹੋਣ ਦੇ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ ਸੀ ਪਰ ਪ੍ਰਸ਼ਾਸਨ ਮੁਤਾਬਕ ਦੋਵਾਂ ਦੀ ਮੌਤ ਦੇ ਬਾਅਦ ਹੀ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।
ਮਿਲੀ ਜਾਣਕਾਰੀ ਮੁਤਾਬਕ ਦੋਵਾਂ ਲੜਕੀਆਂ ਦੀ ਮੌਤ 10 ਅਗਸਤ ਦੀ ਰਾਤ ਨੂੰ ਹੋਈ ਸੀ ਜਦਕਿ ਉਨ੍ਹਾਂ ਨੂੰ 12 ਅਗਸਤ ਨੂੰ ਹਸਪਤਾਲ ਲਿਜਾਇਆ ਗਿਆ। ਪੋਸਟਮਾਰਟਮ 'ਚ ਇਕ ਲੜਕੀ ਦੀ ਬੀਮਾਰੀ ਨਾਲ ਮੌਤ ਦੀ ਪੁਸ਼ਟੀ ਹੋਈ ਹੈ ਅਤੇ ਦੂਜੀ ਲੜਕੀ ਦੀ ਪੋਸਟਮਾਰਟਮ ਰਿਪੋਰਟ ਆਉਣੀ ਅਜੇ ਬਾਕੀ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕਰੁਣਾਨਿਧੀ ਦੀ ਮੌਤ ਦੇ ਬਾਅਦ ਪਰਿਵਾਰ 'ਚ ਸੱਤਾ ਨੂੰ ਲੈ ਕੇ ਸੰਘਰਸ਼ ਸ਼ੁਰੂ
NEXT STORY