ਭੋਪਾਲ - ਕੋਰੋਨਾ ਵੈਕਸੀਨ ਲਈ ਉਤਸ਼ਾਹਿਤ ਕਰਨ ਲਈ ਮੱਧ ਪ੍ਰਦੇਸ਼ ਦੀ ਪੁਲਸ ਨੇ ਅਨੋਖੀ ਮੁਹਿੰਮ ਸ਼ੁਰੂ ਕੀਤੀ ਹੈ। ਪੁਲਸ ਟੀਕਾ ਲਗਵਾਉਣ ਵਾਲਿਆਂ ਨੂੰ ਦੇਸ਼ਭਗਤ ਦਾ ਬੈਜ ਲਾ ਰਹੀ ਹੈ ਅਤੇ ਵੈਕਸੀਨ ਦੀ ਡੋਜ਼ ਨਾ ਲੈਣ ਵਾਲਿਆਂ ਨੂੰ ਚਿਤਾਵਨੀ ਦੇ ਰਹੀ ਹੈ।
ਇਹ ਵੀ ਪੜ੍ਹੋ- ਕੋਵਿਸ਼ੀਲਡ ਅਤੇ ਕੋਵੈਕਸੀਨ ਦੀ ਡੋਜ਼ ਤੋਂ ਬਾਅਦ ਵੀ ਇਨਫੈਕਟਿਡ ਕਰ ਸਕਦਾ ਹੈ ਕੋਰੋਨਾ ਦਾ 'ਡੈਲਟਾ' ਵੇਰੀਐਂਟ
ਇੱਕ ਵੀਡੀਓ ’ਚ ਨਿਵਾੜੀ ਜ਼ਿਲ੍ਹੇ ਦੀ ਪੁਲਸ ਨੂੰ ਕੋਵਿਡ-19 ਵੈਕਸੀਨ ਲੈਣ ਵਾਲੇ ਮੁਸਾਫਿਰਾਂ ਨੂੰ ਇਹ ਬੈਜ ਲਗਾਉਂਦੇ ਹੋਏ ਦੇਖਿਆ ਗਿਆ। ਵੀਡੀਓ ’ਚ ਇੱਕ ਪੁਲਸ ਵਾਲੇ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ, ‘‘ਅਸੀਂ ਉਨ੍ਹਾਂ ਲੋਕਾਂ ਨੂੰ ਸਨਮਾਨਿਤ ਕਰ ਰਹੇ ਹਾਂ ਜਿਨ੍ਹਾਂ ਨੇ ਵੈਕਸੀਨ ਲਈ ਹੈ ਅਤੇ ਜਿਨ੍ਹਾਂ ਨੇ ਨਹੀਂ ਲਈ ਹੈ ਉਨ੍ਹਾਂ ਨੂੰ ਟੀਕਾ ਲਗਵਾਉਣ ਲਈ ਕਹਿ ਰਹੇ ਹਾਂ।’’
ਇਹ ਵੀ ਪੜ੍ਹੋ- ਆਨਲਾਈਨ ਡਿਲੀਵਰੀ ਕਰਣ ਵਾਲੇ ਏਜੰਟਾਂ ਨੂੰ ਪਹਿਲ ਦੇ ਆਧਾਰ 'ਤੇ ਲੱਗੇਗੀ ਕੋਰੋਨਾ ਵੈਕਸੀਨ
ਉਨ੍ਹਾਂਨੇ ਕਿਹਾ ਕਿ ਇਹ ਪੂਰੀ ਕਵਾਇਦ ਲੋਕਾਂ ਨੂੰ ਖ਼ਤਰਨਾਕ ਕੋਰੋਨਾ ਵਾਇਰਸ ਖ਼ਿਲਾਫ਼ ਟੀਕਾਕਰਣ ਲਈ ਪ੍ਰੇਰਿਤ ਕਰਣ ਲਈ ਕੀਤੀ ਗਈ ਹੈ, ਤਾਂ ਕਿ ਕੋਰੋਨਾ ਦਾ ਟੀਕਾ ਨਹੀਂ ਲੈਣ ਵਾਲੇ ਸ਼ਰਮ ਮਹਿਸੂਸ ਕਰਨ। ਉਥੇ ਹੀ, ਨਿਵਾੜੀ ਤੋਂ ਭਾਜਪਾ ਵਿਧਾਇਕ ਅਨਿਲ ਜੈਨ ਨੇ ਕਿਹਾ ਕਿ ਲੋਕਾਂ ਨੂੰ ਟੀਕਾਕਰਣ ਲਈ ਉਤਸ਼ਾਹਿਤ ਕਰਣਾ ਅਤੇ ਉਨ੍ਹਾਂ ਵਿੱਚ ਜਾਗਰੂਕਤਾ ਵਧਾਉਣਾ ਵਧੀਆ ਹੈ ਪਰ ਨਾਲ ਹੀ ਪੁਲਸ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਕਰਣਾ ਚਾਹੀਦਾ ਹੈ ਕਿ ਇਸ ਨਾਲ ਜਨਤਾ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਣਾ ਪਏ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਨਵੀ ਮੁੰਬਈ ਹਵਾਈ ਅੱਡੇ ਦਾ ਨਾਂ ਬਾਲ ਠਾਕਰੇ ਦੇ ਨਾਂ ’ਤੇ ਰੱਖਿਆ ਜਾਵੇਗਾ
NEXT STORY