ਚੰਡੀਗੜ੍ਹ- ਹਰਿਆਣਾ ਸੂਬਾ ਵਿਜੀਲੈਂਸ ਬਿਊਰੋ ਨੇ ਇਕ ਪਟਵਾਰੀ ਅਤੇ ਉਸ ਦੇ ਨਿੱਜੀ ਮੁਨਸ਼ੀ ਨੂੰ 2000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਬਿਊਰੋ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਕੈਥਲ ਦੇ ਖੁਰਾਨਾ ਰੋਡ ਵਾਸੀ ਵਿਕਰਮ ਸਿੰਘ ਦੀ ਸ਼ਿਕਾਇਤ ’ਤੇ ਹਰਬੰਤ ਸਿੰਘ, ਹਲਕਾ ਪਟਵਾਰੀ ਅਤੇ ਉਨ੍ਹਾਂ ਦੇ ਮੁਨਸ਼ੀ ਅਨਿਲ ਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਦੋਸ਼ੀਆਂ ਨੇ ਇੰਤਕਾਲ ਦੀ ਕਾਪੀ ਉਪਲੱਬਧ ਕਰਾਉਣ ਦੇ ਬਦਲੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ। ਜਿਸ 'ਤੇ ਉਸ ਨੇ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਈ। ਬਾਅਦ ਵਿਚ ਦੋਵੇਂ ਮੁਲਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਦੋਵਾਂ ਖ਼ਿਲਾਫ਼ ਬਿਊਰੋ ਦੇ ਅੰਬਾਲਾ ਥਾਣੇ ਵਿਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਦਿੱਲੀ ਦੇ ਸਿਹਤ ਮੰਤਰੀ ਅਤੇ ਉਨ੍ਹਾਂ ਦੇ ਕਰੀਬੀ ਦੇ ਘਰ ’ਚੋਂ ED ਨੇ ਬਰਾਮਦ ਕੀਤਾ 2.85 ਕਰੋੜ ਰੁਪਏ ਤੇ ਸੋਨਾ
NEXT STORY