ਨਵੀਂ ਦਿੱਲੀ : ਕਾਂਗਰਸ ਦੇ ਸੀਨੀਅਰ ਨੇਤਾ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਨੂੰ ਪ੍ਰਵਾਨ ਕਰ ਲਿਆ। ਇਸ ਮਾਮਲੇ ਵਿੱਚ 30 ਅਪ੍ਰੈਲ, 2026 ਨੂੰ ਲੰਮੀ ਬਹਿਸ ਤੋਂ ਬਾਅਦ ਜਸਟਿਸ ਜੇ.ਕੇ. ਮਹੇਸ਼ਵਰੀ ਅਤੇ ਜਸਟਿਸ ਏ.ਐਸ. ਚੰਦੂਰਕਰ ਦੀ ਡਿਵੀਜ਼ਨ ਬੈਂਚ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਅਤੇ ਕਾਨੂੰਨੀ ਪਹਿਲੂਆਂ 'ਤੇ ਵਿਚਾਰ ਕਰਨ ਤੋਂ ਬਾਅਦ ਆਪਣਾ ਫੈਸਲਾ ਸੁਣਾਇਆ। ਪਵਨ ਖੇੜਾ ਨੇ ਕਾਨੂੰਨੀ ਕਾਰਵਾਈ ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ, ਜਿੱਥੋਂ ਹੁਣ ਉਸਨੂੰ ਗ੍ਰਿਫ਼ਤਾਰੀ ਤੋਂ ਸੁਰੱਖਿਆ ਮਿਲ ਗਈ ਹੈ।
ਇਹ ਵੀ ਪੜ੍ਹੋ - 993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਝਟਕਾ
ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਪਵਨ ਖੇੜਾ ਨੂੰ ਜ਼ਮਾਨਤ ਦਿੰਦੇ ਹੋਏ ਕੁਝ ਅਹਿਮ ਅਤੇ ਸਖ਼ਤ ਸ਼ਰਤਾਂ ਰੱਖੀਆਂ ਹਨ, ਜਿਸ ਦੇ ਤਹਿਤ ਪਵਨ ਖੇੜਾ ਨੂੰ ਪੁਲਸ ਜਾਂਚ ਵਿੱਚ ਪੂਰਾ ਸਹਿਯੋਗ ਦੇਣਾ ਹੋਵੇਗਾ। ਜਦੋਂ ਵੀ ਪੁਲਸ ਸਟੇਸ਼ਨ ਵਿਚ ਉਨ੍ਹਾਂ ਨੂੰ ਬੁਲਾਇਆ ਜਾਵੇਗਾ, ਉਨ੍ਹਾਂ ਨੂੰ ਪੇਸ਼ ਹੋਣਾ ਪਵੇਗਾ। ਇਸ ਦੌਰਾਨ ਉਹ ਕਿਸੇ ਵੀ ਤਰ੍ਹਾਂ ਸਬੂਤਾਂ ਨੂੰ ਪ੍ਰਭਾਵਿਤ ਨਹੀਂ ਕਰਨਗੇ ਅਤੇ ਨਾ ਹੀ ਉਨ੍ਹਾਂ ਨਾਲ ਕੋਈ ਛੇੜਛਾੜ ਕਰਨਗੇ। ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਪਵਨ ਖੇੜਾ ਦੇਸ਼ ਤੋਂ ਬਾਹਰ ਨਹੀਂ ਜਾ ਸਕਣਗੇ।
ਇਹ ਵੀ ਪੜ੍ਹੋ - ਜਬਲਪੁਰ ਦੇ ਬਰਗੀ ਡੈਮ 'ਤੇ ਵੱਡਾ ਹਾਦਸਾ: ਡੁੱਬ ਗਿਆ 31 ਲੋਕਾਂ ਨੂੰ ਲੈ ਕੇ ਜਾ ਰਿਹਾ ਕਰੂਜ਼ ਜਹਾਜ਼ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼, 1,745 ਕਰੋੜ ਦੀ ਕੋਕੀਨ ਜ਼ਬਤ : ਅਮਿਤ ਸ਼ਾਹ
NEXT STORY