ਨਵੀਂ ਦਿੱਲੀ (ਏਜੰਸੀ) – ਤ੍ਰਿਣਮੂਲ ਕਾਂਗਰਸ ਦੇ ਆਗੂ ਸਾਕੇਤ ਗੋਖਲੇ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰੀ ਰਿਜ਼ਰਵ ਪੁਲਸ ਬਲ (CRPF) ਨੇ ਦਾਅਵਾ ਕੀਤਾ ਹੈ ਕਿ ਦਿੱਲੀ ਵਿਚ ਵਿਖਾਵਾਕਾਰੀਆਂ ’ਤੇ ਪੈਲੇਟ ਗੰਨ ਦੀ ਵਰਤੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਹੀਂ ਹੈ। ਰਾਜ ਸਭਾ ਦੇ ਸਾਬਕਾ ਮੈਂਬਰ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਵਿਚ ਪੈਰਾਮਿਲਟਰੀ ਫੋਰਸਾਂ ਦਾ ਜਵਾਬ ਸੌਂਪਣਗੇ। ‘ਐਕਸ’ ’ਤੇ ਸਾਂਝੀ ਕੀਤੀ ਗਈ ਇਕ ਪੋਸਟ ਵਿਚ ਗੋਖਲੇ ਨੇ CRPF ਵਿਚ ਦਾਖਲ ਉਨ੍ਹਾਂ ਦੀ ‘ਸੂਚਨਾ ਦਾ ਅਧਿਕਾਰ’ (ਆਰ. ਟੀ. ਆਈ.) ਅਰਜ਼ੀ ਦੀ ਇਕ ਕਾਪੀ ਸਾਂਝੀ ਕੀਤੀ।
ਇਹ ਵੀ ਪੜ੍ਹੋ : 5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ
ਇਸ ਅਰਜ਼ੀ ਵਿਚ ਉਨ੍ਹਾਂ ਨੇ 20 ਜੁਲਾਈ ਨੂੰ ਦਿੱਲੀ ਵਿਚ ਵਿਖਾਵਾਕਾਰੀਆਂ ’ਤੇ ਆਰ. ਏ. ਐੱਫ. ਵੱਲੋਂ ‘ਪੈਲੇਟ ਅਮਿਊਨੀਸ਼ਨ’ (ਛੱਰੇ ਵਾਲੀਆਂ ਗੋਲੀਆਂ) ਚਲਾਉਣ ਬਾਰੇ ਜਾਣਕਾਰੀ ਮੰਗੀ ਸੀ। ਉਸ ਦਿਨ ‘ਕਾਕਰੋਚ ਜਨਤਾ ਪਾਰਟੀ’ (ਕਾਜਪਾ) ਦੇ ਸੱਦੇ ’ਤੇ ਵਿਦਿਆਰਥੀਆਂ ਨੇ ਸੰਸਦ ਤੱਕ ਮਾਰਚ ਕੱਢਿਆ ਸੀ। ਗੋਖਲੇ ਨੇ ਕਿਹਾ,‘‘CRPF ਦਾ ਕਹਿਣਾ ਹੈ ਕਿ ਦਿੱਲੀ ਵਿਚ ਵਿਖਾਵਾਕਾਰੀਆਂ ’ਤੇ ਪੈਲੇਟ ਗੰਨ ਦੀ ਵਰਤੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਹੀਂ ਹੈ। ਮੈਂ ਆਰ. ਏ. ਐੱਫ. (ਜੋ ਸੀ. ਆਰ. ਪੀ. ਐੱਫ. ਦਾ ਹੀ ਇਕ ਹਿੱਸਾ ਹੈ) ਕੋਲ ਇਕ ਆਰ. ਟੀ. ਆਈ. ਅਰਜ਼ੀ ਦਾਖਲ ਕੀਤੀ ਸੀ, ਜਿਸ ਵਿਚ 20 ਜੁਲਾਈ ਨੂੰ ਜੰਤਰ-ਮੰਤਰ ’ਤੇ ਹੋਏ ਵਿਖਾਵੇ ਦੌਰਾਨ ਨਿਹੱਥੇ ਵਿਖਾਵਾਕਾਰੀਆਂ ’ਤੇ ਪੈਲੇਟ ਗੰਨ ਦੀ ਵਰਤੋਂ ਨਾਲ ਜੁੜੀ ਜਾਣਕਾਰੀ ਮੰਗੀ ਗਈ ਸੀ।’’
ਇਹ ਵੀ ਪੜ੍ਹੋ : ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਤੰਬਰ ਦਾ ਮਹੀਨਾ ਇਨ੍ਹਾਂ 4 ਰਾਸ਼ੀਆਂ ਲਈ ਸਾਬਤ ਹੋਵੇਗਾ 'ਗੇਮ ਚੇਂਜਰ' ! ਮਿਲੇਗੀ ਵੱਡੀ ਪ੍ਰਮੋਸ਼ਨ ਤੇ ਨੋਟਾਂ ਦਾ ਵਰ੍ਹੇਗਾ ਮੀਂਹ
NEXT STORY