ਈਟਾਨਗਰ (ਅਨਸ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਪੇਮਾ ਖਾਂਡੂ ਨੇ ਵੀਰਵਾਰ ਨੂੰ ਲਗਾਤਾਰ ਤੀਜੀ ਵਾਰ ਅਰੁਣਾਚਲ ਪ੍ਰਦਸ਼ ਦੇ ਮੁੱਖ ਮੰਤਰੀ ਦੇ ਰੂਪ ’ਚ ਸਹੁੰ ਚੁੱਕੀ। ਸਰਹੱਦੀ ਜ਼ਿਲੇ ਤਵਾਂਗ ਦੇ ਮੁਕਤੋ ਵਿਧਾਨ ਸਭਾ ਖੇਤਰ ਤੋਂ ਨਿਰਵਿਰੋਧ ਵਿਧਾਇਕ ਚੁਣੇ ਹੋਏ ਖਾਂਡੂ ਨੂੰ ਰਾਜਪਾਲ ਦੇ ਟੀ. ਪਰਨਾਈਕ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇ. ਪੀ. ਨੱਢਾ, ਆਸਾਮ ਦੇ ਮੁੱਖ ਮੰਤਰੀ ਹਿਮੰਤ ਵਿਸ਼ਵ ਸ਼ਰਮਾ, ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਅਤੇ ਕਈ ਹੋਰ ਨੇਤਾਵਾਂ ਦੀ ਮੌਜੂਦਗੀ ’ਚ ਸਹੁੰ ਚੁੱਕਵਾਈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਲਗਾਤਾਰ ਤੀਜੀ ਵਾਰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਰੂਪ ’ਚ ਸਹੁੰ ਚੁੱਕਣ ’ਤੇ ਪੇਮਾ ਖਾਂਡੂ ਅਤੇ ਉਨ੍ਹਾਂ ਦੀ ਮੰਤਰੀ ਪ੍ਰੀਸ਼ਦ ਦੇ ਮੈਂਬਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ,''ਲੋਕਾਂ ਦੀ ਸੇਵਾ ਕਰਨ ਦੀਆਂ ਉਨ੍ਹਾਂ ਦੀਆਂ ਭਵਿੱਖ ਦੀਆਂ ਕੋਸ਼ਿਸ਼ਾਂ ਲਈ ਉਨ੍ਹਾਂ ਨੂੰ ਮੇਰੀਆਂ ਸ਼ੁੱਭਕਾਮਨਾਵਾਂ। ਇਹ ਟੀਮ ਯਕੀਨੀ ਕਰੇਗੀ ਕਿ ਸੂਬੇ ਦੇ ਵਿਕਾਸ ਹੋਰ ਵੀ ਤੇਜ਼ ਗਤੀ ਨਾਲ ਹੋਵੇ।'' ਭਾਜਪਾ ਨੇ 60 ਮੈਂਬਰੀ ਵਿਧਾਨ ਸਭਾ 'ਚ 46 ਸੀਟ 'ਤੇ ਜਿੱਤ ਹਾਸਲ ਕਰ ਕੇ ਲਗਾਤਾਰ ਤੀਜੀ ਵਾਰ ਅਰੁਣਾਚਲ ਪ੍ਰਦੇਸ਼ ਦੀ ਸੱਤਾ 'ਚ ਵਾਪਸੀ ਕੀਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੇਸ਼ ਕੋਲ ਕਣਕ ਦਾ ਲੋੜੀਂਦਾ ਭੰਡਾਰ, ਫਿਲਹਾਲ ਦਰਾਮਦ ਡਿਊਟੀ ’ਚ ਬਦਲਾਅ ਦੀ ਕੋਈ ਯੋਜਨਾ ਨਹੀਂ : ਸਰਕਾਰ
NEXT STORY