ਨੈਸ਼ਨਲ ਡੈਸਕ- ਬਿਹਾਰ ਸਰਕਾਰ ਨੇ ਸੂਬੇ ਦੇ ਯੋਗ ਪੱਤਰਕਾਰਾਂ ਨੂੰ ਪ੍ਰਤੀ ਮਹੀਨਾ 15,000 ਰੁਪਏ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੈ। ਬਿਹਾਰ ਸਰਕਾਰ ਨੇ 6,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਰਕਮ ਵਧਾ ਕੇ 15,000 ਰੁਪਏ ਕਰ ਦਿੱਤੀ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਐਕਸ 'ਤੇ ਇਕ ਪੋਸਟ ਪਾ ਕੇ ਇਸ ਦੀ ਜਾਣਕਾਰੀ ਦਿੱਤੀ।
ਆਪਣੀ ਪੋਸਟ 'ਚ ਉਨ੍ਹਾਂ ਲਿਖਿਆ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਬਿਹਾਰ ਪੱਤਰਕਾਰ ਸਨਮਾਨ ਪੈਨਸ਼ਨ ਯੋਜਨਾ ਦੇ ਤਹਿਤ, ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਹਰ ਮਹੀਨੇ ਸਾਰੇ ਯੋਗ ਪੱਤਰਕਾਰਾਂ ਨੂੰ 6,000 ਰੁਪਏ ਦੀ ਬਜਾਏ 15,000 ਰੁਪਏ ਦੀ ਪੈਨਸ਼ਨ ਰਾਸ਼ੀ ਪ੍ਰਦਾਨ ਕਰੇ।

ਇਹ ਵੀ ਪੜ੍ਹੋ- ਵਿਆਹ ਹੀ ਨਹੀਂ, ਹੁਣ ਮੰਗਣੀ ਨੂੰ ਲੈ ਕੇ ਵੀ ਜਾਰੀ ਹੋਇਆ ਨਵਾਂ ਫ਼ਰਮਾਨ ! ਕੈਬਨਿਟ ਨੇ ਦਿੱਤੀ ਮਨਜ਼ੂਰੀ
ਉਨ੍ਹਾਂ ਕਿਹਾ ਕਿ ਬਿਹਾਰ ਪੱਤਰਕਾਰ ਸਨਮਾਨ ਪੈਨਸ਼ਨ ਯੋਜਨਾ ਦੇ ਤਹਿਤ ਪੈਨਸ਼ਨ ਪ੍ਰਾਪਤ ਕਰਨ ਵਾਲੇ ਪੱਤਰਕਾਰਾਂ ਦੀ ਮੌਤ ਹੋਣ ਦੀ ਸੂਰਤ ਵਿੱਚ, ਉਨ੍ਹਾਂ ਦੇ ਆਸ਼ਰਿਤ ਪਤੀ-ਪਤਨੀ ਨੂੰ ਜੀਵਨ ਭਰ ਲਈ 3,000 ਰੁਪਏ ਪ੍ਰਤੀ ਮਹੀਨਾ ਦੀ ਬਜਾਏ 10,000 ਰੁਪਏ ਦੀ ਪੈਨਸ਼ਨ ਰਾਸ਼ੀ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਵਿੱਚ ਪੱਤਰਕਾਰਾਂ ਦੀ ਮਹੱਤਵਪੂਰਨ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰ ਲੋਕਤੰਤਰ ਦਾ ਚੌਥਾ ਥੰਮ੍ਹ ਹਨ ਅਤੇ ਸਮਾਜਿਕ ਵਿਕਾਸ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਹੈ। ਸਰਕਾਰ ਸ਼ੁਰੂ ਤੋਂ ਹੀ ਪੱਤਰਕਾਰਾਂ ਦੀਆਂ ਸਹੂਲਤਾਂ ਦਾ ਧਿਆਨ ਰੱਖਦੀ ਆ ਰਹੀ ਹੈ ਤਾਂ ਜੋ ਉਹ ਆਪਣੀ ਪੱਤਰਕਾਰੀ ਨਿਰਪੱਖਤਾ ਨਾਲ ਕਰ ਸਕਣ ਅਤੇ ਸੇਵਾਮੁਕਤੀ ਤੋਂ ਬਾਅਦ ਸਨਮਾਨਜਨਕ ਢੰਗ ਨਾਲ ਆਪਣੀ ਜ਼ਿੰਦਗੀ ਬਤੀਤ ਕਰ ਸਕਣ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਾਰਗਿਲ ਵਿਜੇ ਦਿਵਸ ਸਾਡੇ ਸੈਨਿਕਾਂ ਦੀ ਬੇਮਿਸਾਲ ਹਿੰਮਤ ਦੀ ਯਾਦ ਦਿਵਾਉਂਦਾ ਹੈ : PM ਮੋਦੀ
NEXT STORY