ਨਵੀਂ ਦਿੱਲੀ- ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੋਮਵਾਰ ਨੂੰ ਸਦਨ 'ਚ ਨਾਅਰੇਬਾਜ਼ੀ ਕਰਨ ਵਾਲੇ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੂੰ ਕਿਹਾ ਕਿ ਜਨਤਾ ਨੇ ਉਨ੍ਹਾਂ ਨੂੰ 'ਮੇਜ਼ ਤੋੜਨ' ਲਈ ਨਹੀਂ, ਸਗੋਂ ਸਵਾਲ ਪੁੱਛਣ ਲਈ ਸਦਨ 'ਚ ਭੇਜਿਆ ਹੈ। ਬਜਟ ਸੈਸ਼ਨ ਦੇ ਤੀਜੇ ਦਿਨ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਮਹਾਕੁੰਭ 'ਚ ਭਾਜੜ ਦੀ ਘਟਨਾ 'ਤੇ ਸਰਕਾਰ ਤੋਂ ਜਵਾਬ ਮੰਗਦੇ ਹੋਏ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਲੋਕ ਸਭਾ ਦੇ ਸਪੀਕਰ ਨੇ ਪ੍ਰਸ਼ਨ ਕਾਲ ਦੌਰਾਨ ਨਾਅਰੇਬਾਜ਼ੀ ਕਰ ਰਹੇ ਮੈਂਬਰਾਂ ਨੂੰ ਕਿਹਾ, “ਇਸ ਮੁੱਦੇ ਦਾ ਜ਼ਿਕਰ ਰਾਸ਼ਟਰਪਤੀ ਨੇ ਆਪਣੇ ਸੰਬੋਧਨ ਵਿਚ ਕੀਤਾ ਸੀ। ਤੁਸੀਂ ਲੋਕ ਸੰਬੋਧਨ 'ਤੇ ਚਰਚਾ ਦੌਰਾਨ ਇਸ ਮੁੱਦੇ ਨੂੰ ਚੁੱਕ ਸਕਦੇ ਹੋ।''
ਸਪੀਕਰ ਨੇ ਕਿਹਾ ਕਿ ਪ੍ਰਸ਼ਨ ਕਾਲ ਇਕ ਮਹੱਤਵਪੂਰਨ ਸਮਾਂ ਹੁੰਦਾ ਹੈ, ਜਿਸ ਵਿਚ ਸਰਕਾਰ ਦੀ ਜਵਾਬਦੇਹੀ ਤੈਅ ਕੀਤੀ ਜਾ ਸਕਦੀ ਹੈ। ਜਦੋਂ ਸਮਾਜਵਾਦੀ ਪਾਰਟੀ ਦੇ ਕੁਝ ਮੈਂਬਰ ਸੀਟ ਨੇੜੇ ਨਾਅਰੇਬਾਜ਼ੀ ਕਰਨ ਲੱਗੇ ਤਾਂ ਬਿਰਲਾ ਨੇ ਕਿਹਾ, ''ਤੁਹਾਨੂੰ ਜਨਤਾ ਨੇ ਮੇਜ਼ ਤੋੜਨ ਲਈ ਨਹੀਂ ਭੇਜਿਆ ਹੈ। ਜੇਕਰ ਮੇਜ਼ ਤੋੜਨ ਲਈ ਭੇਜਿਆ ਹੈ ਤਾਂ ਜ਼ੋਰ-ਜ਼ੋਰ ਨਾਲ ਮਾਰੋ। ਬਿਰਲਾ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਸਦਨ ਨੂੰ ਚੱਲਣ ਦੇਣ ਦੀ ਅਪੀਲ ਕੀਤੀ।
ਪ੍ਰਸ਼ਨ ਕਾਲ ਦੀ ਸਮਾਪਤੀ ਤੋਂ ਬਾਅਦ ਓਮ ਬਿਰਲਾ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਕਿਹਾ, “ਮੈਂ ਤੁਹਾਨੂੰ ਸਾਰਿਆਂ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ ਕਿ ਤੁਸੀਂ ਜੋ ਵੀ ਵਿਸ਼ੇ ਉਠਾਉਣਾ ਚਾਹੁੰਦੇ ਹੋ, ਤੁਸੀਂ ਉਹ ਸਾਰੇ ਰਾਸ਼ਟਰਪਤੀ ਦੇ ਭਾਸ਼ਣ 'ਤੇ ਚਰਚਾ ਵਿਚ ਉਠਾ ਸਕਦੇ ਹੋ। ਤੁਹਾਨੂੰ ਢੁਕਵਾਂ ਸਮਾਂ ਅਤੇ ਮੌਕਾ ਦਿੱਤਾ ਜਾਵੇਗਾ।'' ਬਿਰਲਾ ਨੇ ਕਿਹਾ ਕਿ ਕਈ ਮੰਚਾਂ 'ਤੇ ਇਹ ਫੈਸਲਾ ਲਿਆ ਗਿਆ ਹੈ ਕਿ ਪ੍ਰਸ਼ਨ ਕਾਲ ਨੂੰ ਮੁਲਤਵੀ ਨਹੀਂ ਕੀਤਾ ਜਾਣਾ ਚਾਹੀਦਾ, ਇਹ ਸਾਰੇ ਮੈਂਬਰਾਂ ਦੀ ਸਮੂਹਿਕ ਜ਼ਿੰਮੇਵਾਰੀ ਹੈ।
ਕੇਜਰੀਵਾਲ ਨੇ ਭਾਜਪਾ 'ਤੇ ਲਗਾਇਆ ਗੁੰਡਾਗਰਦੀ ਦਾ ਦੋਸ਼
NEXT STORY