ਹੈਦਰਾਬਾਦ - ਤੇਲੰਗਾਨਾ ਦੇ ਆਦਿਲਾਬਾਦ ਜ਼ਿਲੇ ਦੀ ਪੁਲਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਮੋਬਾਈਲ ਦੇ ਪੁਰਜ਼ੇ ਅਤੇ ਸਹਾਇਕ ਉਪਕਰਣ ਵੇਚਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਕਥਿਤ ਤੌਰ ’ਤੇ ਠੱਗੀ ਮਾਰਨ ਦੇ ਦੋਸ਼ ਹੇਠ 22 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਜਸਥਾਨ ਦੇ ਜਾਲੌਰ ਜ਼ਿਲੇ ਦਾ ਰਹਿਣ ਵਾਲਾ ਪ੍ਰਕਾਸ਼ ਕੁਮਾਰ ਮੋਬਾਈਲ ਦੀ ਦੁਕਾਨ ਚਲਾਉਂਦਾ ਹੈ। ਉਸ ਨੂੰ ਆਦਿਲਾਬਾਦ ਦੇ ਇਛੋੜਾ ਮੰਡਲ ਨਿਵਾਸੀ ਇਕ ਮੋਬਾਈਲ ਦੁਕਾਨਦਾਰ ਤੋਂ 2.18 ਲੱਖ ਰੁਪਏ ਦੀ ਠੱਗੀ ਦੇ ਦਰਜ ਮਾਮਲੇ ਸਬੰਧੀ ਗ੍ਰਿਫ਼ਤਾਰ ਕੀਤਾ ਗਿਆ।
ਆਦਿਲਾਬਾਦ ਦੇ ਪੁਲਸ ਸੁਪਰਡੈਂਟ ਅਖਿਲ ਮਹਾਜਨ ਨੇ ਇਕ ਬਿਆਨ ’ਚ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਨੇ ਕਥਿਤ ਤੌਰ ’ਤੇ 19 ਸੂਬਿਆਂ ’ਚ ਲੱਗਭਗ 140 ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਅਤੇ ਉਨ੍ਹਾਂ ਤੋਂ 5.30 ਕਰੋੜ ਰੁਪਏ ਦੀ ਠੱਗੀ ਮਾਰੀ। ਪੁਲਸ ਨੇ ਮੁਲਜ਼ਮ ਦੇ ਕੋਲੋਂ ਦੋ ਮੋਬਾਈਲ ਫੋਨ ਅਤੇ ਇਕ ਲੱਖ ਰੁਪਏ ਨਕਦ ਬਰਾਮਦ ਕੀਤੇ ਹਨ।
ਮਹਾਰਾਸ਼ਟਰ ਦੇ ਸਰਕਾਰੀ ਦਫ਼ਤਰਾਂ ’ਚ ਪੌਸ਼ਟਿਕ ਭੋਜਨ ਲਾਜ਼ਮੀ
NEXT STORY