ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਛਠ ਪੂਜਾ 'ਤੇ ਸ਼ਾਨਦਾਰ ਪ੍ਰਬੰਧ ਕਰਕੇ ਪੂਰਵਾਂਚਲ ਦੇ ਲੋਕਾਂ ਦੇ ਨਾਲ ਖੜ੍ਹੇ ਹੁੰਦੇ ਹਨ ਅਤੇ ਭਾਜਪਾ ਬਿਹਾਰ-ਉੱਤਰ ਪ੍ਰਦੇਸ਼ ਦੇ ਲੋਕਾਂ ਦਾ ਅਪਮਾਨ ਕਰ ਰਹੀ ਹੈ। 'ਆਪ' ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਭਾਜਪਾ ਉੱਤਰ ਪ੍ਰਦੇਸ਼-ਬਿਹਾਰ ਅਤੇ ਪੂਰਵਾਂਚਲ ਦੇ ਲੋਕਾਂ ਦਾ ਅਪਮਾਨ ਕਰਦੀ ਹੈ। ਦਿੱਲੀ 'ਚ ਪਹਿਲਾਂ ਛੱਠ ਦੇ ਬਹੁਤ ਸਾਰੇ ਘਾਟ ਹੁੰਦੇ ਸਨ ਅਤੇ ਅੱਜ ਕਿੰਨੇ ਘਾਟ ਰਹਿ ਗਏ ਹਨ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਟਾਇਰ ਫਟਣ ਕਾਰਣ ਪਲਟੀ ਕਾਰ, ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
ਉਹਨਾਂ ਕਿਹਾ ਕਿ ਭਾਜਪਾ ਕੋਲ ਇਸ ਗੱਲ ਦਾ ਕੋਈ ਜਵਾਬ ਨਹੀਂ ਹੈ ਕਿ ਛੱਠ ਘਾਟਾਂ ਲਈ ਕਿਸ ਤਰ੍ਹਾਂ ਦੀਆਂ ਸਹੂਲਤਾਂ ਹਨ। ਭਾਜਪਾ ਦੇ ਇਕ ਕੌਂਸਲਰ ਨੇ ਗ੍ਰੇਟਰ ਕੈਲਾਸ਼ ਇਲਾਕੇ 'ਚ ਛੱਠੀ ਮਈਆ ਦਾ ਘਾਟ ਤੋੜ ਦਿੱਤਾ ਸੀ। ਛੱਠੀ ਮਈਆ ਦਾ ਘਾਟ ਤੋੜਨ ਵਾਲੇ ਲੋਕ ਅੱਜ ਛੱਠ ਪੂਜਾ ਦੀ ਗੱਲ ਕਰ ਰਹੇ ਹਨ। ਸ੍ਰੀ ਸਿੰਘ ਨੇ ਕਿਹਾ, “ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਦਿੱਲੀ ਵਿੱਚ ਛਠ ਪੂਜਾ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਹਨ ਅਤੇ ਇਸ ਨੂੰ ਸ਼ਾਨਦਾਰ ਢੰਗ ਨਾਲ ਆਯੋਜਿਤ ਕਰਨ ਦੇ ਪ੍ਰਬੰਧ ਕੀਤੇ ਹਨ। ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ, ਉੱਤਰ ਪ੍ਰਦੇਸ਼, ਬਿਹਾਰ ਅਤੇ ਪੂਰਵਾਂਚਲ ਦੇ ਲੋਕਾਂ ਨੂੰ ਛਠ ਪੂਜਾ ਦੇ ਸ਼ਾਨਦਾਰ ਸਮਾਰੋਹ ਦੇ ਆਯੋਜਨ ਵਿੱਚ ਪੂਰਾ ਸਹਿਯੋਗ ਦੇਵੇਗੀ ਅਤੇ ਛਠ ਪੂਜਾ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।'
ਇਹ ਵੀ ਪੜ੍ਹੋ - ਅਯੁੱਧਿਆ 'ਚ ਇਸ ਵਾਰ ਦਾ ਦੀਪ ਉਤਸਵ ਹੋਵੇਗਾ ਬਹੁਤ ਖ਼ਾਸ, ਬਣਨਗੇ ਵਿਸ਼ਵ ਰਿਕਾਰਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭੁਵਨੇਸ਼ਵਰ ਤੇ ਝਾਰਸੁਗੁਡਾ ਹਵਾਈ ਅੱਡਿਆਂ 'ਤੇ ਬੰਬ ਦੀ ਧਮਕੀ ਨਿਕਲੀ ਫਰਜ਼ੀ
NEXT STORY