ਹਰਦੋਈ- ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ 'ਚ ਸੋਮਵਾਰ ਤੜਕੇ ਬਰਾਤੀਆਂ ਨਾਲ ਭਰੀ ਇਕ ਬੱਸ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ ਵਿਚ 4 ਔਰਤਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖ਼ਮੀ ਹੋ ਗਏ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਵਧੀਕ ਪੁਲਸ ਸੁਪਰਡੈਂਟ ਨਰਪੇਂਦਰ ਕੁਮਾਰ ਨੇ ਦੱਸਿਆ ਕਿ ਇਹ ਹਾਦਸਾ ਮੱਲਾਵਾਂ ਕੋਤਵਾਲੀ ਇਲਾਕੇ ਦੇ ਗੌਰੀ ਨਗਰ ਵਿਚ ਵਾਪਰਿਆ, ਜਿਸ ਵਿਚ ਕਾਰ ਸਵਾਰ ਸੀਮਾ (40), ਪ੍ਰਤਿਭਾ (32), ਰਾਮਲਲੀ (45), ਪ੍ਰਤਿਭਾ (42) ਅਤੇ ਸ਼ੁਭਮ ਦੀ ਮੌਤ ਹੋ ਗਈ। ਪੁਲਸ ਮੁਤਾਬਕ ਸ਼ਿਵਰਾਜਪੁਰ ਤੋਂ ਬਰਾਤੀਆਂ ਨੂੰ ਲੈ ਕੇ ਜਾ ਹੀ ਇਕ ਕਾਰ ਮੱਲਾਵਾਂ ਕੋਤਵਾਲੀ ਖੇਤਰ ਦੇ ਗੌਰੀ ਨਗਰ ਵਿਚ ਤੜਕੇ ਕਰੀਬ 3 ਵਜੇ ਬਘੌਲੀ ਤੋਂ ਆ ਰਹੀ ਇਕ ਬੱਸ ਨਾਲ ਟਕਰਾ ਗਈ। ਬੱਸ ਵਿਚ ਵੀ ਬਰਾਤੀ ਸਵਾਰ ਸਨ। ਉਨ੍ਹਾਂ ਦੱਸਿਆ ਕਿ ਇਸ ਘਟਨਾ 'ਚ ਚਾਰ ਹੋਰ ਲੋਕ ਵੀ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਲਖਨਊ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਹਾਦਸੇ 'ਤੇ ਸੋਗ ਜ਼ਾਹਰ ਕਰਦਿਆਂ ਪਰਿਵਾਰਾਂ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਹੈ। ਸੂਬਾ ਸਰਕਾਰ ਵੱਲੋਂ ਜਾਰੀ ਬਿਆਨ ਅਨੁਸਾਰ ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਣ ਅਤੇ ਢੁਕਵਾਂ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਵਿਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।
ਭਾਰਤ ਨੇ ਅਰਮੇਨੀਆ ਨੂੰ ਸ਼ੁਰੂ ਕੀਤੀ ਪਿਨਾਕਾ ਹਥਿਆਰ ਪ੍ਰਣਾਲੀ ਦੀ ਸਪਲਾਈ
NEXT STORY