ਹਿਸਾਰ : ਹਰਿਆਣਾ ਵਿੱਚ ਅੱਜ ਦੇ ਦਿਨ ਤੋਂ ਲੈ ਕੇ 31 ਜਨਵਰੀ ਤੱਕ ਮੌਸਮ ਸਾਫ਼ ਰਹੇਗਾ। ਆਈਐੱਮਡੀ ਚੰਡੀਗੜ੍ਹ ਨੇ ਅਗਲੇ ਛੇ ਦਿਨਾਂ ਲਈ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਮੌਸਮ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ। ਰਾਜਧਾਨੀ ਚੰਡੀਗੜ੍ਹ ਸਮੇਤ ਸਾਰੇ 22 ਜ਼ਿਲ੍ਹਿਆਂ ਨੂੰ ਗ੍ਰੀਨ ਜ਼ੋਨ ਵਿੱਚ ਰੱਖਿਆ ਗਿਆ ਹੈ। ਜਿਸ ਕਾਰਨ ਸੂਬੇ ਦੇ ਤਾਪਮਾਨ ਵਿੱਚ ਵਾਧਾ ਹੋਵੇਗਾ। ਹਾਲਾਂਕਿ, ਬਰਫੀਲੀਆਂ ਹਵਾਵਾਂ ਕਾਰਨ ਸਵੇਰੇ ਅਤੇ ਸ਼ਾਮ ਨੂੰ ਠੰਡ ਮਹਿਸੂਸ ਹੋਵੇਗੀ।
ਇਹ ਵੀ ਪੜ੍ਹੋ - ਵੱਡੀ ਵਾਰਦਾਤ : ਬਸਪਾ ਆਗੂ ਦਾ ਤਾਬੜ-ਤੋੜ ਗੋਲੀਆਂ ਮਾਰ ਕਤਲ
ਦਰਅਸਲ ਇਸ ਮਾਮਲੇ ਦੇ ਸਬੰਧ ਵਿਚ ਮੌਸਮ ਵਿਭਾਗ ਦਾ ਕਹਿਣਾ ਹੈ ਕਿ 25 ਜਨਵਰੀ ਤੋਂ 31 ਜਨਵਰੀ ਤੱਕ ਮੌਸਮ ਖੁਸ਼ਕ ਰਹੇਗਾ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਸਵੇਰੇ, ਸ਼ਾਮ ਅਤੇ ਰਾਤ ਨੂੰ ਹਲਕੀ ਧੁੰਦ ਦੇਖੀ ਜਾ ਸਕਦੀ ਹੈ। ਦਿਨ ਵੇਲੇ ਚਮਕਦਾਰ ਧੁੱਪ ਰਹੇਗੀ, ਜਿਸ ਕਾਰਨ ਲੋਕ ਗਰਮੀ ਤੋਂ ਪ੍ਰੇਸ਼ਾਨ ਹੋ ਸਕਦੇ ਹਨ।
ਇਹ ਵੀ ਪੜ੍ਹੋ - 2025 ਦੇ ਨਵੇਂ ਟ੍ਰੈਫਿਕ ਨਿਯਮ : ਹੈਲਮੇਟ ਪਾਉਣ 'ਤੇ ਵੀ ਲੱਗੇਗਾ ਜੁਰਮਾਨਾ, ਜਾਣੋ ਵਜ੍ਹਾ
ਇਸ ਤੋਂ ਇਲਾਵਾ ਘੱਟੋ-ਘੱਟ ਤਾਪਮਾਨ ਵਿਚ ਹੌਲੀ-ਹੌਲੀ 02 ਤੋਂ 03 ਡਿਗਰੀ ਤੱਕ ਦੀ ਗਿਰਾਵਟ ਦੇਖਣ ਨੂੰ ਮਿਲੇਗੀ। ਹਾਲਾਂਕਿ, ਉਸ ਤੋਂ ਬਾਅਦ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਸ਼ੁੱਕਰਵਾਰ ਨੂੰ ਹਿਸਾਰ ਵਿੱਚ ਸਭ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਜਿਹੇ ਵਿੱਚ, ਇਹ ਕਿਹਾ ਜਾ ਸਕਦਾ ਹੈ ਕਿ ਹਰਿਆਣਾ ਦੇ ਲੋਕਾਂ ਨੂੰ ਫਰਵਰੀ ਵਿੱਚ ਠੰਡ ਤੋਂ ਰਾਹਤ ਮਿਲ ਸਕਦੀ ਹੈ ਅਤੇ ਉਨ੍ਹਾਂ ਨੂੰ ਗਰਮ ਕੱਪੜਿਆਂ ਦੀ ਜ਼ਰੂਰਤ ਨਹੀਂ ਪਵੇਗੀ।
ਇਹ ਵੀ ਪੜ੍ਹੋ - ਵੱਡੀ ਖ਼ਬਰ : 4 ਦਿਨ ਬੰਦ ਰਹਿਣਗੇ ਠੇਕੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਪਾਰਸ ਡਿਫੈਂਸ' ਮਹਾਰਾਸ਼ਟਰ 'ਚ ਆਪਟਿਕਸ ਪਾਰਕ ਕਰੇਗੀ ਸਥਾਪਿਤ
NEXT STORY