ਦਮੋਹ (ਏਜੰਸੀ)- ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹੇ 'ਚ ਸ਼ਨੀਵਾਰ ਤੜਕੇ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ ਤਿੰਨ ਬੱਚਿਆਂ ਦਾ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਸੁਪਰਡੈਂਟ ਆਨੰਦ ਕਲਾਦਗੀ ਨੇ ਦੱਸਿਆ ਕਿ ਘਟਨਾ ਮਗਰੋਨ ਥਾਣਾ ਖੇਤਰ ਦੇ ਕਬੀਰਪੁਰ ਪਿੰਡ 'ਚ ਸਵੇਰੇ ਕਰੀਬ 4 ਵਜੇ ਵਾਪਰੀ। ਉਨ੍ਹਾਂ ਦੱਸਿਆ ਕਿ ਦੋਸ਼ੀ ਦਵਾਰਕਾ ਪਟੇਲ (28) ਨੇ ਆਪਣੀ ਪਤਨੀ ਖੇਮਾਬਾਈ (25), ਧੀ ਉਰਮਿਲਾ (7) ਅਤੇ 2 ਬੇਟਿਆਂ ਉਮੇਸ਼ (4) ਅਤੇ ਰਾਜਾ (1) 'ਤੇ ਸੌਂਦੇ ਸਮੇਂ ਕੁਹਾੜੀ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਚਾਰਾਂ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਪਤੀ-ਪਤਨੀ ਵਿਚਾਲੇ ਲੰਬੇ ਸਮੇਂ ਤੋਂ ਪਰਿਵਾਰਕ ਵਿਵਾਦ ਚੱਲ ਰਿਹਾ ਸੀ।
ਪੁਲਸ ਨੇ ਦੱਸਿਆ ਕਿ ਕਰੀਬ ਇਕ ਸਾਲ ਪਹਿਲਾਂ ਖੇਮਾਬਾਈ ਨੇ ਮਗਰੋਨ ਥਾਣੇ 'ਚ ਆਪਣੇ ਪਤੀ ਖ਼ਿਲਾਫ਼ ਸ਼ਿਕਾਇਤ ਵੀ ਦਰਜ ਕਰਵਾਈ ਸੀ। ਪੁਲਸ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਵੀ ਦੋਵਾਂ ਵਿਚਾਲੇ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਖੇਮਾਬਾਈ ਦੇ ਪਿਤਾ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਨੂੰ ਸਮਝਾਇਆ ਸੀ। ਪੁਲਸ ਨੇ ਦੱਸਿਆ ਕਿ ਉਸ ਦੇ ਜਾਣ ਤੋਂ ਬਾਅਦ ਰਾਤ ਨੂੰ ਫਿਰ ਦੋਵਾਂ ਵਿਚਾਲੇ ਵਿਵਾਦ ਹੋਣ ਦੀ ਜਾਣਕਾਰੀ ਮਿਲੀ। ਕਲਾਦਗੀ ਨੇ ਦੱਸਿਆ ਕਿ ਸੌਂ ਜਾਣ 'ਤੇ ਦਵਾਰਕਾ ਨੇ ਕੁਹਾੜੀ ਨਾਲ ਵਾਰ ਕਰ ਕੇ ਆਪਣੀ ਪਤਨੀ ਅਤੇ ਤਿੰਨ ਬੱਚਿਆਂ ਦਾ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਸੁਪਰਡੈਂਟ ਸਮੇਤ ਹੋਰ ਪੁਲਸ ਅਧਿਕਾਰੀ ਅਤੇ ਫੋਰੈਂਸਿਕ ਸਾਇੰਸ ਲੇਬੋਰੇਟਰੀ (ਐੱਫਐੱਸਐੱਲ) ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
BRICS ਦੇ ਅਹਿਮ ਭਾਈਵਾਲ ਵਜੋਂ ਉੱਭਰਿਆ ਭਾਰਤ ! ASEAN ਦੇਸ਼ ਦਿਖਾ ਰਹੇ ਵਿਸ਼ਵਾਸ
NEXT STORY