ਗੁਰੂਗ੍ਰਾਮ- ਹਰਿਆਣਾ ਦੇ ਗੁਰੂਗ੍ਰਾਮ ਸਥਿਤ ਵਜ਼ੀਰਪੁਰ ਪਿੰਡ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ ਚਾਰ ਬੱਚਿਆਂ ਨੂੰ ਜ਼ਹਿਰ ਦੇ ਕੇ ਉਨ੍ਹਾਂ ਦੀ ਜਾਨ ਲੈ ਲਈ ਅਤੇ ਉਸ ਤੋਂ ਬਾਅਦ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਮੁਲਜ਼ਮ ਦੀ ਪਛਾਣ ਨਾਜ਼ਿਮ ਵਜੋਂ ਹੋਈ ਹੈ, ਜੋ ਮੂਲ ਰੂਪ 'ਚ ਮੁਰਾਦਾਬਾਦ ਦਾ ਰਹਿਣ ਵਾਲਾ ਹੈ ਅਤੇ ਗੁਰੂਗ੍ਰਾਮ 'ਚ ਇਕ ਸੈਲੂਨ ਚਲਾਉਂਦਾ ਸੀ।
ਪੁਲਸ ਅਧਿਕਾਰੀਆਂ ਅਨੁਸਾਰ ਮ੍ਰਿਤਕਾਂ 'ਚ 35 ਸਾਲਾ ਔਰਤ ਅਤੇ 14, 12, 10 ਅਤੇ 8 ਸਾਲ ਦੇ ਚਾਰ ਬੱਚੇ ਸ਼ਾਮਲ ਹਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਨਾਜ਼ਿਮ ਨੇ ਆਪਣੇ ਹੱਥ ਦੀ ਨਸ ਕੱਟ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੂੰ ਗੰਭੀਰ ਹਾਲਤ 'ਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਹ ਜ਼ੇਰੇ ਇਲਾਜ ਹੈ।
ਗੁਰੂਗ੍ਰਾਮ ਪੁਲਸ ਦੇ ਏ.ਸੀ.ਪੀ. ਨਵੀਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਸੰਕੇਤ ਮਿਲਦੇ ਹਨ ਕਿ ਮੁਲਜ਼ਮ ਘਰੇਲੂ ਕਲੇਸ਼ ਕਾਰਨ ਪਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਖੌਫ਼ਨਾਕ ਕਦਮ ਚੁੱਕਿਆ। ਪੁਲਸ ਅਨੁਸਾਰ ਇਹ ਘਟਨਾ ਸ਼ਾਮ 6:00 ਤੋਂ 7:00 ਵਜੇ ਦੇ ਵਿਚਕਾਰ ਵਾਪਰੀ ਹੈ।
ਸਥਾਨਕ ਨਿਵਾਸੀਆਂ ਅਨੁਸਾਰ ਨਾਜ਼ਿਮ ਦਾ ਪਰਿਵਾਰ ਪਿਛਲੇ 8-9 ਮਹੀਨਿਆਂ ਤੋਂ ਇਸ ਇਲਾਕੇ 'ਚ ਕਿਰਾਏ ਦੇ ਮਕਾਨ 'ਚ ਰਹਿ ਰਿਹਾ ਸੀ। ਗੁਆਂਢੀਆਂ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਅਤੇ ਹੈਰਾਨੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਿਸੇ ਨੂੰ ਵੀ ਪਰਿਵਾਰ 'ਚ ਚੱਲ ਰਹੇ ਅਜਿਹੇ ਮਤਭੇਦਾਂ ਬਾਰੇ ਭਿਣਕ ਤੱਕ ਨਹੀਂ ਸੀ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤਾਂ ਜੋ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦਿੱਲੀ 'ਚ ਮੌਤ ਦਾ ਤਾਂਡਵ ! ਰਿਹਾਇਸ਼ੀ ਇਲਾਕੇ 'ਚ ਤੜਕਸਾਰ ਲੱਗੀ ਅੱਗ ਨੇ ਲਈ 9 ਲੋਕਾਂ ਦੀ ਜਾਨ
NEXT STORY