ਨਵੀਂ ਦਿੱਲੀ (ਭਾਸ਼ਾ)- ਦਿੱਲੀ ਹਾਈ ਕੋਰਟ ਨੇ ਇਕ ਨਾਬਾਲਗ ਕੁੜੀ ਨਾਲ ਸੈਕਸ ਸ਼ੋਸ਼ਣ ਦੇ ਦੋਸ਼ੀ ਵਿਅਕਤੀ ਦੀ ਦੋਸ਼ ਸਿੱਧੀ ਅਤੇ 5 ਸਾਲ ਦੀ ਕੈਦ ਦੀ ਸਜ਼ਾ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਬਾਲ ਸੈਕਸ ਸ਼ੋਸ਼ਣ ਦੇ ਝੂਠੇ ਦੋਸ਼ਾਂ ਦਾ ਸਮਾਜਿਕ ਕਲੰਕ ਝੱਲਣਾ ‘ਜੇਲ੍ਹ’ ਨਾਲੋਂ ਵੀ ਵੱਧ ਦੁਖਦਾਈ ਹੈ।
ਜਨਵਰੀ 2023 ਦੇ ਹੇਠਲੀ ਅਦਾਲਤ ਦੇ ਫ਼ੈਸਲੇ ਵਿਰੁੱਧ ਦੋਸ਼ੀ ਦੀ ਅਪੀਲ ’ਤੇ ਸੁਣਵਾਈ ਕਰਦੇ ਹੋਏ ਜਸਟਿਸ ਅਨੂਪ ਕੁਮਾਰ ਨੇ ਕਿਹਾ ਕਿ ਇਸਤਗਾਸਾ ਪੱਖ ਵੱਲੋਂ ਪੇਸ਼ ਕੀਤੀਆਂ ਗਈਆਂ ਦਲੀਲਾਂ ਅਤੇ ਰਿਕਾਰਡ ’ਚ ਬਹੁਤ ਖਾਮੀਆਂ ਸਨ। ਪੀੜਤ ਦੀ ਗਵਾਹੀ ’ਚ ਭਰੋਸੇਯੋਗਤਾ ਦੀ ਘਾਟ ਸੀ।
ਇਹ ਖ਼ਬਰ ਵੀ ਪੜ੍ਹੋ - ਘਰੇਲੂ ਲੜਾਈ ਨੇ ਧਾਰਿਆ ਖ਼ੂਨੀ ਰੂਪ! ਵਿਅਕਤੀ ਨੇ ਪਤਨੀ ਤੇ ਸਾਲੇ ਨੂੰ ਪੇਚਕੱਸ ਮਾਰ ਕੇ ਉਤਾਰਿਆ ਮੌਤ ਦੇ ਘਾਟ
ਅਦਾਲਤ ਨੇ ਸੋਮਵਾਰ ਦਿੱਤੇ ਆਪਣੇ ਹੁਕਮ ’ਚ ਕਿਹਾ ਕਿ ‘ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਆਫੈਂਸ ਐਕਟ (ਪਾਕਸੋ) ਦੀ ਧਾਰਾ 29 ਅਤੇ 30 ਅਧੀਨ ਹੇਠਲੀ ਅਦਾਲਤ ਵੱਲੋਂ ਅਪਰਾਧ ਦਾ ਅਨੁਮਾਨ ਅਪੀਲਕਰਤਾ ਨੂੰ ਦੋਸ਼ੀ ਠਹਿਰਾਉਣ ਦਾ ਆਧਾਰ ਨਹੀਂ ਹੋ ਸਕਦਾ, ਕਿਉਂਕਿ ਪੀੜਤ ਦੀ ਗਵਾਹੀ ਭਰੋਸੇਯੋਗ ਨਹੀਂ ਹੈ। ਇਸਤਗਾਸਾ ਕੇਸ ’ਚ ਵੀ ਗੰਭੀਰ ਖਾਮੀਆਂ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇੰਟੈਲੀਜੈਂਸ ਬਿਊਰੋ 'ਚ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ, 660 ਅਹੁਦਿਆਂ 'ਤੇ ਨਿਕਲੀ ਭਰਤੀ
NEXT STORY