ਨਵੀਂ ਦਿੱਲੀ (ਵਾਰਤਾ)- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ 'ਚ 5 ਵਿਧਾਇਕਾਂ ਨੂੰ ਨਾਮਜ਼ਦ ਕਰਨ ਦੇ ਉਪ ਰਾਜਪਾਲ ਦੇ ਅਧਿਕਾਰ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਸੋਮਵਾਰ ਰੱਦ ਕਰ ਦਿੱਤਾ ਅਤੇ ਪਟੀਸ਼ਨਕਰਤਾ ਨੂੰ ਜੰਮੂ-ਕਸ਼ਮੀਰ ਹਾਈ ਕੋਰਟ ਤੱਕ ਪਹੁੰਚ ਕਰਨ ਲਈ ਕਿਹਾ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਪੀ.ਵੀ. ਸੰਜੇ ਕੁਮਾਰ ਦੀ ਬੈਂਚ ਨੇ ਰਵਿੰਦਰ ਕੁਮਾਰ ਸ਼ਰਮਾ ਦੀ ਪਟੀਸ਼ਨ ’ਤੇ ਕਿਹਾ ਕਿ ਅਸੀਂ ਇਸ ਮਾਮਲੇ ’ਤੇ ਵਿਚਾਰ ਕਰਨ ਦੇ ਇੱਛੁਕ ਨਹੀਂ ਹਾਂ।
ਪਟੀਸ਼ਨ ਨੂੰ ਰੱਦ ਕਰਦੇ ਹੋਏ ਸਿਖਰਲੀ ਅਦਾਲਤ ਨੇ ਕਿਹਾ ਕਿ ਕਈ ਮਾਮਲਿਆਂ ’ਚ ਜਿੱਥੇ ਅਸੀਂ ਪਹਿਲੀ ਵਾਰ ਵਿਚਾਰ ਕੀਤਾ ਹੁੰਦਾ ਹੈ , ਉੱਥੇ ਬਹੁਤ ਸਾਰੀਆਂ ਚੀਜ਼ਾਂ ਰਹਿ ਵੀ ਜਾਂਦੀਆਂ ਹਨ। ਪਟੀਸ਼ਨਕਰਤਾ ਨੂੰ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਨ ਤੋਂ ਪਹਿਲਾਂ ਜੰਮੂ-ਕਸ਼ਮੀਰ ਅਤੇ ਲੱਦਾਖ ਹਾਈ ਕੋਰਟ ਵਿਚ ਅਪੀਲ ਕਰਨੀ ਚਾਹੀਦੀ ਹੈ। ਬੈਂਚ ਦੇ ਸਾਹਮਣੇ ਸ਼ਰਮਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਗੈਰ ਚੁਣੇ ਉਪ ਰਾਜਪਾਲ ਵੱਲੋਂ ਇਸ ਤਰ੍ਹਾਂ 5 ਵਿਧਾਇਕਾਂ ਦੀ ਨਿਯੁਕਤੀ ਚੋਣ ਫੈਸਲੇ ਨੂੰ ਪ੍ਰਭਾਵਿਤ ਕਰ ਸਕਦੀ ਹੈ। ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਵਿਧਾਨ ਸਭਾ ’ਚ 90 ਚੁਣੇ ਗਏ ਮੈਂਬਰ ਹਨ। ਜੰਮੂ-ਕਸ਼ਮੀਰ ਪੁਨਰਗਠਨ ਐਕਟ 2019 ਉਜੜੇ ਕਸ਼ਮੀਰੀ ਲੋਕਾਂ ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਲੋਕਾਂ ਦੀ ਨੁਮਾਇੰਦਗੀ ਕਰਨ ਲਈ ਉਪ ਰਾਜਪਾਲ ਵੱਲੋਂ 5 ਵਿਧਾਇਕਾਂ ਨੂੰ ਨਾਮਜ਼ਦ ਕਰਨ ਦਾ ਅਧਿਕਾਰ ਦਿੰਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡੀਅਨ ਮੰਤਰੀ ਦਾ ਵਿਵਾਦਿਤ ਬਿਆਨ, ਨਿੱਝਰ ਮਾਮਲੇ 'ਚ ਘੜੀਸਿਆ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਨਾਂਅ
NEXT STORY