ਨਵੀਂ ਦਿੱਲੀ- ਕਾਂਗਰਸ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਅਤੇ ਦਾਅਵਾ ਕੀਤਾ ਕਿ ਇਸ ਨਾਲ ਮਹਿੰਗਾਈ ਵਧਣੀ ਤੈਅ ਹੈ ਅਤੇ ਆਰਥਿਕ ਵਿਕਾਸ 'ਚ ਗਿਰਾਵਟ ਵੀ ਆਏਗੀ। ਪਾਰਟੀ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਜਦੋਂ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ ਘੱਟ ਸੀ ਤਾਂ ਮੋਦੀ ਸਰਕਾਰ ਨੇ ਉਪਭੋਗਤਾਵਾਂ ਨੂੰ ਰਾਹਤ ਦੇਣ ਦੀ ਬਜਾਏ ਉਨ੍ਹਾਂ ਨੂੰ ਲੁੱਟਿਆ। ਸਰਕਾਰੀ ਤੇਲ ਕੰਪਨੀਆਂ ਨੇ ਚਾਰ ਸਾਲਾਂ ਦੇ ਲੰਬੇ ਅੰਤਰਾਲ ਤੋਂ ਬਾਅਦ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਸੋਧ ਕਰਦੇ ਹੋਏ ਦੋਵੇਂ ਦੀਆਂ ਕੀਮਤਾਂ 'ਚ ਤਿੰਨ ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ। ਸੂਤਰਾਂ ਅਨੁਸਾਰ, ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 94.77 ਰੁਪਏ ਪ੍ਰਤੀ ਲੀਟਰ ਤੋਂ ਵੱਧ ਕੇ 97.77 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਰਮੇਸ਼ ਨੇ 'ਐਕਸ' 'ਤੇ ਪੋਸਟ ਕੀਤਾ,''ਸਾਲਾਂ ਤੱਕ ਜਦੋਂ ਅੰਤਰਰਾਸ਼ਟਰੀ ਤੇਲ ਕੀਮਤਾਂ ਘੱਟ ਸੀ ਜਾਂ ਡਿੱਗ ਰਹੀਆਂ ਸਨ, ਉਦੋਂ ਭਾਰਤੀ ਰਾਸ਼ਟਰੀ ਕਾਂਗਰਸ ਲਗਾਤਾਰ ਇਹ ਮੰਗ ਕਰਦੀ ਰਹੀ ਕਿ ਉਸ ਦਾ ਲਾਭ ਭਾਰਤੀ ਉਪਭੋਗਤਾਵਾਂ ਤੱਕ ਪਹੁੰਚਾਇਆ ਜਾਵੇ ਅਤੇ ਗੈਸ, ਪੈਟਰੋਲ ਅਤੇ ਡੀਜ਼ਲ ਦੀਆਂ ਘਰੇਲੂ ਕੀਮਤਾਂ 'ਚ ਕਮੀ ਕੀਤੀ ਜਾਵੇਗੀ ਪਰ ਅਜਿਹਾ ਨਹੀਂ ਹੋਇਆ ਅਤੇ ਉਪਭੋਗਤਾਵਾਂ ਨੂੰ ਲੁੱਟਿਆ ਗਿਆ।'' ਉਨ੍ਹਾਂ ਕਿਹਾ ਕਿ ਹੁਣ ਜਦੋਂ ਕਿ ਪ੍ਰਧਾਨ ਮੰਤਰੀ ਦੇ ਕਰੀਬੀ ਦੋਸਤਾਂ ਅਮਰੀਕਾ ਅਤੇ ਇਜ਼ਰਾਈਲ ਵਲੋਂ ਪੱਛਮੀ ਏਸ਼ੀਆ 'ਚ ਛੇੜੀ ਗਈ ਜੰਗ ਕਾਰਨ ਅੰਤਰਰਾਸ਼ਟਰੀ ਤੇਲ ਕੀਮਤਾਂ ਵੱਧ ਰਹੀਆਂ ਹਨ ਅਤੇ ਵਿਧਾਨ ਸਭਾ ਚੋਣਾਂ ਵੀ ਖ਼ਤਮ ਹੋ ਚੁੱਕੀਆਂ ਹਨ ਤਾਂ ਮੋਦੀ ਸਰਕਾਰ ਨੇ ਪਹਿਲੇ ਕਮਰਸ਼ੀਅਲ ਐੱਲਪੀਜੀ ਦੀ ਕੀਮਤਾਂ ਵਧਾਉਣ ਤੋਂ ਬਾਅਦ ਹੁਣ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵੀ ਵਾਧਾ ਕਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਨਾਲ ਮਹਿੰਗਾਈ ਹੋਰ ਵਧਣੀ ਤੈਅ ਹੈ, ਜੋ ਹੁਣ ਇਸ ਵਿੱਤ ਸਾਲ 'ਚ ਕਰੀਬ 6 ਫੀਸਦੀ ਤੱਕ ਪਹੁੰਚਾਉਣ ਦਾ ਅਨੁਮਾਨ ਹੈ। ਰਮੇਸ਼ ਨੇ ਕਿਹਾ ਕਿ ਵਿਕਾਸ ਦਰ ਦੇ ਅਨੁਮਾਨ ਵੀ ਕਾਫ਼ੀ ਘੱਟ ਹੋ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
21 ਜੂਨ ਨੂੰ ਹੋਵੇਗੀ NEET ਪ੍ਰੀਖਿਆ, NTA ਵਲੋਂ ਨਵੀਂ ਤਾਰੀਖ਼ ਦਾ ਐਲਾਨ
NEXT STORY