ਨੈਸ਼ਨਲ ਡੈਸਕ- ਕੱਚੇ ਤੇਲ ਦੀਆਂ ਕੀਮਤਾਂ ਗਲੋਬਲ ਪੱਧਰ 'ਤੇ ਫਿਰ ਤੋਂ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਜਿਸ ਦੇ ਕਾਰਨ ਬ੍ਰੈਂਟ ਕਰੂਡ ਦੀ ਕੀਮਤ 74 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈ ਹੈ, ਜਦੋਂ ਕਿ WTI ਕਰੂਡ ਦੀ ਕੀਮਤ ਵੀ 69.99 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ। ਇਸ ਵਾਧੇ ਕਾਰਨ ਸਰਕਾਰੀ ਤੇਲ ਕੰਪਨੀਆਂ ਨੇ ਸ਼ੁੱਕਰਵਾਰ ਸਵੇਰੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਹਨ, ਜਿਸ ਵਿੱਚ ਕੁਝ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਬਦਲਾਅ ਦੇਖਿਆ ਗਿਆ ਹੈ। ਹਾਲਾਂਕਿ, ਇਸ ਵੇਲੇ ਵੱਡੇ ਮਹਾਂਨਗਰਾਂ ਵਿੱਚ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।
ਨੋਇਡਾ ਵਿੱਚ ਪੈਟਰੋਲ ਦੀ ਕੀਮਤ 11 ਪੈਸੇ ਘੱਟ ਕੇ 96.65 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦੋਂ ਕਿ ਡੀਜ਼ਲ ਵੀ 11 ਪੈਸੇ ਸਸਤਾ ਹੋ ਗਿਆ ਹੈ ਅਤੇ 89.82 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਦੇ ਨਾਲ ਹੀ ਲਖਨਊ ਵਿੱਚ ਪੈਟਰੋਲ ਦੀ ਕੀਮਤ 15 ਪੈਸੇ ਡਿੱਗ ਕੇ 96.42 ਰੁਪਏ ਅਤੇ ਡੀਜ਼ਲ ਦੀ ਕੀਮਤ 14 ਪੈਸੇ ਡਿੱਗ ਕੇ 89.82 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਪੈਟਰੋਲ ਦੀ ਕੀਮਤ 11 ਪੈਸੇ ਘੱਟ ਕੇ 107.48 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 10 ਪੈਸੇ ਘੱਟ ਕੇ 94.26 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਇਹ ਵੀ ਪੜ੍ਹੋ- ਜਿਸ ਦੋਸਤ ਨੂੰ ਭਰਾ ਮੰਨਿਆ, ਉਸੇ ਨਾਲ ਭੱਜ ਗਈ ਘਰਵਾਲੀ, ਕਿਹਾ- 'ਚੰਗਾ ਹੋਇਆ, ਨਹੀਂ ਤਾਂ ਮੇਰੀ ਵੀ....'
ਹੁਣ ਦਿੱਲੀ 'ਚ ਪੈਟਰੋਲ ਦੀ ਕੀਮਤ 96.65 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦਕਿ ਡੀਜ਼ਲ 89.82 ਰੁਪਏ ਪ੍ਰਤੀ ਲੀਟਰ ਹੈ। ਇਸ ਤੋਂ ਬਾਅਦ ਮੁੰਬਈ 'ਚ ਪੈਟਰੋਲ 106.31 ਰੁਪਏ, ਜਦਕਿ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਚੇਨਈ 'ਚ ਪੈਟਰੋਲ 102.63 ਰੁਪਏ, ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਤੇ ਨਾਲ ਹੀ ਕੋਲਕਾਤਾ 'ਚ ਪੈਟਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਜ਼ਿਕਰਯੋਗ ਹੈ ਕਿ ਇਹ ਨਵੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਅਪਡੇਟ ਕੀਤੀਆਂ ਜਾਂਦੀਆਂ ਹਨ ਅਤੇ ਉਦੋਂ ਤੋਂ ਹੀ ਲਾਗੂ ਹੋ ਜਾਂਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਹ ਬਦਲਾਅ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਟੈਕਸਾਂ 'ਤੇ ਅਧਾਰਤ ਹੈ, ਜਿਸ ਕਾਰਨ ਅੰਤਿਮ ਕੀਮਤ ਵਿੱਚ ਉਤਾਰ-ਚੜ੍ਹਾਅ ਹੁੰਦਾ ਹੈ। ਹਾਲਾਂਕਿ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਬਾਵਜੂਦ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਉਤਾਰ-ਚੜ੍ਹਾਅ ਆਉਂਦਾ ਹੀ ਰਹਿੰਦਾ ਹੈ, ਜੋ ਕਿ ਦੇਸ਼ ਦੀ ਊਰਜਾ ਨੀਤੀ ਅਤੇ ਬਾਜ਼ਾਰ ਦੀਆਂ ਸਥਿਤੀਆਂ 'ਤੇ ਨਿਰਭਰ ਕਰਦਾ ਹੈ।
ਇਹ ਵੀ ਪੜ੍ਹੋ- ਹੁਣ ਨਹੀਂ ਚੱਲੇਗੀ ਹਸਪਤਾਲਾਂ ਦੀ ਮਨਮਾਨੀ ! ਸੂਈ-ਸਰਿੰਜ ਤੋਂ ਲੈ ਕੇ ਕਿਰਾਏ ਤੱਕ, ਹਰ ਚੀਜ਼ ਦਾ ਦੇਣਾ ਪਵੇਗਾ 'ਹਿਸਾਬ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਰਤ ਦਾ ਸਭ ਤੋਂ ਖ਼ਤਰਨਾਕ ਭੂਚਾਲ, 20 ਹਜ਼ਾਰ ਲੋਕਾਂ ਨੇ ਗੁਆ ਦਿੱਤੀ ਸੀ ਜਾਨ
NEXT STORY