ਨਵੀਂ ਦਿੱਲੀ- ਆਇਲ ਮਾਰਕੀਟਿੰਗ ਕੰਪਨੀਆਂ ਨੇ ਧਨਤੇਰਸ ਵਾਲੇ ਦਿਨ ਪੈਟਰੋਲ-ਡੀਜ਼ਲ ਡੀਲਰਾਂ ਦੇ ਕਮਿਸ਼ਨ 'ਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਦੇਸ਼ ਦੇ ਕਈ ਸੂਬਿਆਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵੀ ਗਿਰਾਵਟ ਦੇਖਣ ਨੂੰ ਮਿਲੇਗੀ।
ਸੈਕਟਰ ਦੀ ਮੋਹਰੀ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਨੇ 'ਐਕਸ' 'ਤੇ ਪੋਸਟ ਕਰ ਲਿਖਿਆ, ''ਇਕ ਪੁਰਾਣੀ ਮੰਗ ਨੂੰ ਧਿਆਨ 'ਚ ਰੱਖਦਿਆਂ ਇੰਡੀਅਨ ਆਇਲ ਨੇ ਡੀਲਰਾਂ ਦੇ ਕਮਿਸ਼ਨ 'ਚ ਵਾਧਾ ਕਰਨ ਦਾ ਐਲਾਨ ਕੀਤਾ ਹੈ, ਜੋ ਕਿ 30 ਅਕਤੂਬਰ 2024 ਤੋਂ ਲਾਗੂ ਹੋ ਜਾਵੇਗਾ। ਇਸ ਨਾਲ ਪੈਟਰੋਲ-ਡੀਜ਼ਲ ਦੀਆਂ ਪ੍ਰਚੂਨ ਕੀਮਤਾਂ 'ਤੇ ਕੋਈ ਫ਼ਰਕ ਨਹੀਂ ਪਵੇਗਾ ਤੇ ਗਾਹਕਾਂ ਨੂੰ ਵੀ ਅਸੀਂ ਪਹਿਲਾਂ ਨਾਲੋਂ ਵਧੀਆ ਸੇਵਾਵਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰਾਂਗੇ।''
ਆਇਲ ਮਾਰਕਿਟਿੰਗ ਕੰਪਨੀਆਂ ਦੇ ਇਸ ਫ਼ੈਸਲੇ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਵੀ 'ਐਕਸ' 'ਤੇ ਪੋਸਟ ਕਰ ਲਿਖਿਆ, “ਮੈਂ ਆਇਲ ਮਾਰਕਿਟਿੰਗ ਕੰਪਨੀਆਂ ਵੱਲੋਂ ਪੈਟਰੋਲ ਪੰਪ ਡੀਲਰਾਂ ਨੂੰ ਮਿਲਣ ਵਾਲੇ ਕਮਿਸ਼ਨ 'ਚ ਵਾਧਾ ਕਰਨ ਅਤੇ ਦੂਰ-ਦੁਰਾਡੇ ਸਥਾਨਾਂ (ਓ.ਐੱਮ.ਸੀ. ਦੇ ਪੈਟਰੋਲ ਅਤੇ ਡੀਜ਼ਲ ਡਿਪੂਆਂ ਤੋਂ ਦੂਰ) 'ਤੇ ਸਥਿਤ ਖਪਤਕਾਰਾਂ ਨੂੰ ਲਾਭ ਪਹੁੰਚਾਉਣ ਲਈ ਅੰਤਰ-ਰਾਜ ਢੋਆ-ਢੁਆਈ ਨੂੰ ਘਟਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਾ ਹਾਂ। ਇਸ ਨਾਲ ਦੇਸ਼ ਦੇ ਕਈ ਹਿੱਸਿਆਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਗਿਰਾਵਟ ਦੇਖਣ ਨੂੰ ਮਿਲੇਗੀ।” (ਚੋਣ ਵਾਲੇ ਸੂਬਿਆਂ ਅਤੇ ਹਲਕਿਆਂ 'ਚ ਇਹ ਫੈਸਲਾ ਬਾਅਦ ਵਿੱਚ ਲਾਗੂ ਹੋਵੇਗਾ)
ਇਹ ਵੀ ਪੜ੍ਹੋ- ਟਰੈਕਟਰ 'ਤੇ ਲੱਗੇ ਗਾਣੇ ਪਿੱਛੇ ਹੋ ਗਈ ਖ਼ੂ.ਨੀ ਝੜ.ਪ, ਗੱਡੀ ਥੱਲੇ ਦੇ ਕੇ ਮਾ.ਰ'ਤਾ ਮਾਪਿਆਂ ਦਾ ਇਕਲੌਤਾ ਪੁੱਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਡਾਕਟਰ ਨੇ ਬੇਹੋਸ਼ੀ ਦਾ ਟੀਕਾ ਲਗਾ ਕੇ ਔਰਤ ਨਾਲ ਕੀਤਾ ਜਬਰ ਜ਼ਨਾਹ
NEXT STORY