ਨਵੀਂ ਦਿੱਲੀ—ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਸ਼ੁੱਕਰਵਾਰ ਨੂੰ ਗਿਰਾਵਟ ਦੇਖਣ ਨੂੰ ਮਿਲੀ ਹੈ। ਅੱਜ ਪੈਟਰੋਲ ਦੀ ਕੀਮਤ 'ਚ 10 ਪੈਸੇ ਦੀ ਕਮੀ ਆਈ ਉੱਧਰ ਡੀਜ਼ਲ ਦੀ ਕੀਮਤ ਅੱਜ ਸਥਿਰ ਰਹੀ ਜਿਸ ਤੋਂ ਬਾਅਦ ਦੇਸ਼ ਦੀ ਰਾਜਧਾਨੀ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 70.84 ਉੱਧਰ ਡੀਜ਼ਲ ਦੀ ਕੀਮਤ 65.71 ਰੁਪਏ ਪ੍ਰਤੀ ਲੀਟਰ ਹੋ ਗਈ। ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ 'ਚ ਪੈਟਰੋਲ ਦੀ ਕੀਮਤ 76.47 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 68.81 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਪੈਟਰੋਲ ਦੀ ਸਭ ਤੋਂ ਵੱਡੀ ਤੇਲ ਮਾਰਕਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਦਿੱਲੀ 'ਚ ਪੈਟਰੋਲ ਦੀ ਕੀਮਤ 70.84 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ। ਮੁੰਬਈ 'ਚ ਇਹ 76.47 ਰੁਪਏ ਪ੍ਰਤੀ ਲੀਟਰ, ਕੋਲਕਾਤਾ 'ਚ 72.94 ਰੁਪਏ ਪ੍ਰਤੀ ਲੀਟਰ ਅਤੇ ਚੇਨਈ 'ਚ ਪੈਟਰੋਲ 73.54 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਡੀਜ਼ਲ ਦੀਆਂ ਕੀਮਤਾਂ

ਉੱਧਰ ਡੀਜ਼ਲ ਦੀ ਗੱਲ ਕਰੀਏ ਤਾਂ ਦਿੱਲੀ 'ਚ ਡੀਜ਼ਲ 65.71 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਮੁੰਬਈ 'ਚ ਇਸ ਦੀ ਕੀਮਤ 68.81 ਰੁਪਏ, ਕੋਲਕਾਤਾ 'ਚ 69.41 ਰੁਪਏ ਅਤੇ ਚੇਨਈ 'ਚ 67.49 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਅੱਜ ਪੰਜਾਬ ਦੀ ਗੱਲ ਕਰੀਏ ਤਾਂ ਜਲੰਧਰ 'ਚ ਪੈਟਰੋਲ 75.88 ਰੁਪਏ ਅਤੇ ਡੀਜ਼ਲ 65.66, ਲੁਧਿਆਣਾ 'ਚ 76.39 ਅਤੇ 66.09, ਅੰਮ੍ਰਿਤਸਰ 'ਚ 76.50 ਅਤੇ 66.20 ਰੁਪਏ, ਪਟਿਆਲਾ 'ਚ 76.29 ਅਤੇ 6601, ਚੰਡੀਗੜ੍ਹ 'ਚ 67.00 ਅਤੇ 62.59 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਰਾਸ਼ਟਰੀ ਧੁਨ 'ਤੇ ਲਏ ਲਾੜਾ-ਲਾੜੀ ਨੇ ਸੱਤ ਫੇਰੇ
NEXT STORY