ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਵਾਡਰਾ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਨੂੰ ਲੈ ਕੇ ਮੰਗਲਵਾਰ ਨੂੰ ਕੇਂਦਰ ਸਰਕਾਰ ’ਤੇ ਨਿਸ਼ਾਨਾ ਵਿੰਨਿ੍ਹਆ। ਪਿ੍ਰਅੰਕਾ ਨੇ ਸਵਾਲ ਕੀਤਾ ਕਿ ਕੀ ਇਸ ਮੁੱਦੇ ’ਤੇ ਸੰਸਦ ’ਚ ਚਰਚਾ ਨਹੀਂ ਹੋਣ ਦਿੱਤੀ ਗਈ ਕਿਉਂਕਿ ਹੁਣ ਸਰਕਾਰ ਨੇ ਕਹਿ ਦਿੱਤਾ ਕਿ ਪੈਟਰੋਲੀਅਮ ਉਤਪਾਦਾਂ ਦੀਆਂ ਕੀਮਤਾਂ ਘੱਟ ਨਹੀਂ ਹੋਣਗੀਆਂ।
ਪਿ੍ਰਅੰਕਾ ਨੇ ਟਵੀਟ ਕੀਤਾ ਕਿ ਕੇਂਦਰ ਸਰਕਾਰ ਨੇ ਸੰਸਦ ਵਿਚ ਮਹਿੰਗਾਈ ’ਤੇ ਚਰਚਾ ਨਹੀਂ ਹੋਣ ਦਿੱਤੀ ਅਤੇ ਸੈਸ਼ਨ ਖ਼ਤਮ ਹੁੰਦੇ ਹੀ ਕਹਿ ਦਿੱਤਾ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘੱਟ ਨਹੀਂ ਹੋਣਗੀਆਂ। ਪਿ੍ਰਅੰਕਾ ਨੇ ਕਿਹਾ ਕਿ ਤਾਂ ਇਸ ਕਰ ਕੇ ਸੰਸਦ ਵਿਚ ਮਹਿੰਗਾਈ ’ਤੇ ਚਰਚਾ ਨਹੀਂ ਹੋਣ ਦਿੱਤੀ ਗਈ?
ਕੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘੱਟ ਨਹੀਂ ਹੋਣੀਆਂ ਚਾਹੀਦੀਆਂ? ਪਿ੍ਰਅੰਕਾ ਗਾਂਧੀ ਨੇ ਟਵਿੱਟਰ ’ਤੇ ਸਰਵੇਖਣ ਲਈ ਯੂਜ਼ਰਸ ਲਈ ਦੋ ਸਵਾਲ ਵੀ ਰੱਖੇ ਕਿ ਕੀ ਕੀਮਤਾਂ ਘੱਟ ਹੋਣੀਆਂ ਚਾਹੀਦੀਆਂ ਜਾਂ ਕੀਮਤਾਂ ਘੱਟ ਨਹੀਂ ਹੋਣੀਆਂ ਚਾਹੀਦੀਆਂ? ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੋਮਵਾਰ ਨੂੰ ਹੁਣ ਤੱਕ ਦੇ ਸਭ ਤੋਂ ਉੱਚ ਪੱਧਰ ’ਤੇ ਪਹੁੰਚੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਕਮੀ ਲਈ ਉਤਪਾਦ ਫ਼ੀਸ ’ਚ ਕਟੌਤੀ ਕਰਨ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਪਿਛਲੇ ਸਾਲਾਂ ’ਚ ਇਨ੍ਹਾਂ ਈਂਧਨਾਂ ’ਤੇ ਦਿੱਤੀ ਗਈ ਭਾਰੀ ਸਬਸਿਡੀ ਦੇ ਏਵਜ਼ ਵਿਚ ਕੀਤੇ ਜਾ ਰਹੇ ਭੁਗਤਾਨ ਕਾਰਨ ਉਨ੍ਹਾਂ ਦੇ ਹੱਥ ਬੱਝੇ ਹੋਏ ਹਨ।
ਅਫ਼ਗਾਨਿਸਤਾਨ ਤੋਂ ਵਤਨ ਪਰਤੇ ਭਾਰਤੀ, ਜਹਾਜ਼ ਦੇ ਗੁਜਰਾਤ ’ਚ ਲੈਂਡ ਹੁੰਦੇ ਹੀ ਲਗਾਏ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ
NEXT STORY