ਜਹਾਨਾਬਾਦ- ਬਿਹਾਰ 'ਚ ਪਿਛਲੇ ਕੁਝ ਸਮੇਂ ਤੋਂ ਅੱਗ ਲੱਗਣ ਦੀਆਂ ਘਟਨਾਵਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਤਾਜ਼ਾ ਮਾਮਲਾ ਜਹਾਨਾਬਾਦ ਤੋਂ ਸਾਹਮਣੇ ਆਇਆ ਹੈ, ਜਿੱਥੇ ਵੀਰਵਾਰ ਸਵੇਰੇ ਇਕ ਪੈਟਰੋਲ ਪੰਪ 'ਤੇ ਖੜ੍ਹੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ, ਪਰ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਇਸ ਤੋਂ ਪਹਿਲਾਂ ਮਈ 'ਚ ਮਧੂਬਨੀ ਰੇਲਵੇ ਸਟੇਸ਼ਨ 'ਤੇ ਪਲੇਟਫਾਰਮ ਨੰਬਰ 3 'ਤੇ ਖੜ੍ਹੀ ਜੈਨਗਰ-ਊਧਨਾ ਅੰਤੋਦਿਆ ਐਕਸਪ੍ਰੈਸ ਦੇ ਖਾਲੀ ਡੱਬਿਆਂ 'ਚ ਭਿਆਨਕ ਅੱਗ ਲੱਗ ਗਈ। ਸ਼ੰਟਿੰਗ ਦੌਰਾਨ ਵਾਪਰੇ ਇਸ ਹਾਦਸੇ 'ਚ ਇਕ ਡੱਬਾ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਇਸੇ ਤਰ੍ਹਾਂ 19 ਮਈ ਨੂੰ ਸਾਸਾਰਾਮ ਰੇਲਵੇ ਸਟੇਸ਼ਨ 'ਤੇ ਸਾਸਾਰਾਮ-ਪਟਨਾ ਪੈਸੇਂਜਰ ਟ੍ਰੇਨ ਦੇ ਇਕ ਡੱਬੇ 'ਚ ਵੀ ਅਚਾਨਕ ਅੱਗ ਭੜਕ ਗਈ ਸੀ। ਇਨ੍ਹਾਂ ਦੋਵਾਂ ਘਟਨਾਵਾਂ ਦੌਰਾਨ ਟ੍ਰੇਨਾਂ ਖਾਲੀ ਹੋਣ ਕਾਰਨ ਵੱਡਾ ਜਾਨੀ ਨੁਕਸਾਨ ਹੋਣੋਂ ਬਚ ਗਿਆ।
ਰੇਲਵੇ ਵਿਭਾਗ ਨੇ ਇਨ੍ਹਾਂ ਘਟਨਾਵਾਂ ਨੂੰ ਗੰਭੀਰਤਾ ਨਾਲ ਲਿਆ ਹੈ। ਸਮਸਤੀਪੁਰ ਡਿਵੀਜ਼ਨ ਦੇ ਡੀ.ਆਰ.ਐਮ. (DRM) ਜਯੋਤੀ ਪ੍ਰਕਾਸ਼ ਮਿਸ਼ਰਾ ਨੇ ਦੱਸਿਆ ਕਿ ਮਧੂਬਨੀ ਹਾਦਸੇ ਦੀ ਉੱਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਵੱਲੋਂ ਇਸ 'ਚ ਕਿਸੇ ਸ਼ਰਾਰਤੀ ਅਨਸਰਾਂ ਦੀ ਸ਼ਮੂਲੀਅਤ ਹੋਣ ਦੇ ਸ਼ੱਕ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਵੇਰੇ-ਸਵੇਰੇ ਫਟ ਗਿਆ AC ! ਧਮਾਕੇ ਮਗਰੋਂ ਲੱਗ ਗਈ ਅੱਗ, ਨੋਇਡਾ ਦੇ ਫਲੈਟ 'ਚ ਫੈਲੀ ਸਨਸਨੀ
NEXT STORY