ਨਵੀਂ ਦਿੱਲੀ (ਭਾਸ਼ਾ)- ਰਾਸ਼ਟਰੀ ਰਾਜਧਾਨੀ ਦੇ ਸਾਊਥ ਐਕਸਟੇਂਸ਼ਨ ਪਾਰਟ-ਵਨ ਸਥਿਤ ਇਕ ਪੈਟਰੋਲ ਪੰਪ ਦੇ ਕਰਮਚਾਰੀ ਦੇ 2000 ਰੁਪਏ ਦਾ ਨੋਟ ਲੈਣ ਤੋਂ ਇਨਕਾਰ ਕਰਨ 'ਤੇ ਉਸ ਖ਼ਿਲਾਫ਼ ਇਕ ਵਿਅਕਤੀ ਨੇ ਪੁਲਸ 'ਚ ਸ਼ਿਕਾਇਤ ਦਿੱਤੀ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਇਸ ਮਾਮਲੇ 'ਚ ਕੋਟਲਾ ਪੁਲਸ ਥਾਣੇ ਨੂੰ ਸ਼ੁੱਕਰਵਾਰ ਨੂੰ ਸ਼ਿਕਾਇਤ ਮਿਲੀ ਸੀ। ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਕਿਹਾ ਕਿ ਉਹ ਆਪਣੇ ਸਕੂਟਰ 'ਚ ਪੈਟਰੋਲ ਭਰਵਾਉਣ ਲਈ ਸਾਊਥ ਐਕਸਟੇਂਸ਼ਨ ਪਾਰਟ-ਵਨ ਸਥਿਤ ਇਕ ਪੈਟਰੋਲ ਪੰਪ ਗਿਆ ਅਤੇ 400 ਰੁਪਏ ਦਾ ਪੈਟਰੋਲ ਭਰਵਾਉਣ ਲਈ ਕਰਮਚਾਰੀ ਨੂੰ 2000 ਰੁਪਏ ਦਾ ਨੋਟ ਦਿੱਤਾ ਪਰ ਉਸ਼ ਨੇ ਨੋਟ ਲੈਣ ਤੋਂ ਇਨਕਾਰ ਕਰ ਦਿੱਤਾ।
ਅਧਿਕਾਰੀ ਨੇ ਕਿਹਾ ਕਿ ਸ਼ਿਕਾਇਤ ਦੀ ਜਾਂਚ ਕੀਤੀ ਜਾ ਰਹੀ ਹੈ। ਭਾਰਤੀ ਰਿਜ਼ਰਵ ਬੈਂਕ ਨੇ 19 ਮਈ ਨੂੰ 2000 ਰੁਪਏ ਦੇ ਨੋਟ ਨੂੰ ਚਲਨ ਤੋਂ ਵਾਪਸ ਲੈਣ ਦਾ ਐਲਾਨ ਕੀਤਾ ਸੀ। ਰਿਜ਼ਰਵ ਬੈਂਕ ਨੇ 2 ਹਜ਼ਾਰ ਰੁਪਏ ਦੇ ਨੋਟ ਨੂੰ ਬੈਂਕ ਖਾਤਿਆਂ 'ਚ ਜਮ੍ਹਾ ਕਰਵਾਉਣ ਜਾਂ ਬੈਂਕ 'ਚ ਬਦਲਣ ਲਈ ਆਮ ਜਨਤਾ ਨੂੰ 30 ਸਤੰਬਰ ਤੱਕ ਦਾ ਸਮਾਂ ਦਿੱਤਾ ਹੈ।
ਆਉਣ ਵਾਲੇ ਸਾਲਾਂ ’ਚ ਭਾਰਤ ਤੇਜ਼ ਵਿਕਾਸ ਲਈ ਤਿਆਰ : ਡਬਲਯੂ. ਈ. ਐੱਫ.
NEXT STORY