ਹੈਦਰਾਬਾਦ- ਤੇਲੰਗਾਨਾ ਦੇ ਨਾਲਗੋਂਡਾ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਇਕ ਦਵਾਈ ਫੈਕਟਰੀ ਦੇ ਪਲਾਂਟ 'ਚ ਧਮਾਕਾ ਹੋਣ ਨਾਲ 6 ਲੋਕ ਝੁਲਸ ਗਏ, ਜਿਨ੍ਹਾਂ 'ਚੋਂ ਇਕ ਦੀ ਹਾਲਤ ਗੰਭੀਰ ਹੈ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਕਿਹਾ ਕਿ ਚਿਤਯਾਲ ਕੋਲ ਸਥਿਤ ਦਵਾਈ ਫੈਕਟਰੀ ਦੇ ਪਲਾਂਟ 'ਚ ਦਬਾਅ ਕਾਰਨ ਵਿਸਫ਼ੋਟ ਹੋਣ ਦਾ ਖ਼ਦਸ਼ਾ ਹੈ।
ਅਧਿਕਾਰੀ ਅਨੁਸਾਰ, ਜਦੋਂ ਇਹ ਧਮਾਕਾ ਹੋਇਆ, ਉਸ ਸਮੇਂ 8 ਲੋਕ ਫੈਕਟਰੀ 'ਚ ਕੰਮ ਕਰ ਰਹੇ ਸਨ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ 'ਚੋਂ 5 ਲੋਕ 10-15 ਫੀਸਦੀ ਤੱਕ, ਜਦੋਂ ਕਿ ਇਕ ਗੰਭੀਰ ਰੂਪ ਨਾਲ ਝੁਲਸ ਗਿਆ। ਅਧਿਕਾਰੀ ਨੇ ਕਿਹਾ ਕਿ ਸਾਰੇ ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
RBI 'ਚ ਨਿਕਲੀਆਂ ਭਰਤੀਆਂ, ਛੇਤੀ ਕਰੋ ਅਪਲਾਈ, ਮਿਲੇਗੀ ਮੋਟੀ ਤਨਖਾਹ
NEXT STORY