ਨਵੀਂ ਦਿੱਲੀ, (ਭਾਸ਼ਾ)- ਸੁਪਰੀਮ ਕੋਰਟ ਨੇ ਕੇਰਲ ਵਿਚ 2016 ਵਿਚ ਇਕ 30 ਸਾਲਾ ਵਿਦਿਆਰਥਣ ਨਾਲ ਜਬਰ-ਜ਼ਨਾਹ ਅਤੇ ਕਤਲ ਦੇ ਮਾਮਲੇ ਵਿਚ ਦੋਸ਼ੀ ਠਹਿਰਾਏ ਗਏ ਵਿਅਕਤੀ ਦੀ ਫਾਂਸੀ ਦੀ ਸਜ਼ਾ ਉੱਤੇ ਰੋਕ ਲਗਾ ਦਿੱਤੀ ਹੈ।
ਜਸਟਿਸ ਬੀ. ਆਰ. ਗਵਈ, ਜਸਟਿਸ ਸੰਜੇ ਕਰੋਲ ਅਤੇ ਜਸਟਿਸ ਕੇ. ਵੀ. ਵਿਸ਼ਵਨਾਥਨ ਦੀ ਅਗਵਾਈ ਵਾਲੇ ਬੈਂਚ ਨੇ ਕੇਰਲ ਹਾਈ ਕੋਰਟ ਦੇ 20 ਮਈ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਦੋਸ਼ੀ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਇਹ ਹੁਕਮ ਦਿੱਤਾ।
ਹਾਈ ਕੋਰਟ ਨੇ ਹੇਠਲੀ ਅਦਾਲਤ ਵਲੋਂ ਪਟੀਸ਼ਨਰ ਨੂੰ ਦੋਸ਼ੀ ਠਹਿਰਾਉਣ ਅਤੇ ਮੌਤ ਦੀ ਸਜ਼ਾ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਸੀ। ਸੁਪਰੀਮ ਕੋਰਟ ਨੇ ਆਪਣੇ ਹੁਕਮ ’ਚ ਕਿਹਾ ਕਿ ਮੌਜੂਦਾ ਪਟੀਸ਼ਨ ਦੀ ਸੁਣਵਾਈ ਅਤੇ ਅੰਤਿਮ ਨਿਪਟਾਰੇ ਤੱਕ ਮੌਤ ਦੀ ਸਜ਼ਾ ’ਤੇ ਰੋਕ ਰਹੇਗੀ।
PM ਮੋਦੀ ਨੇ ਪਦਮਸ਼੍ਰੀ ਪੁਰਸਕਾਰ ਜੇਤੂ ਕਮਲਾ ਪੁਜਾਰੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
NEXT STORY