ਨੈਸ਼ਨਲ ਡੈਸਕ- ਉੱਤਰਾਖੰਡ ਸੂਬੇ 'ਚ ਇਕ ਦਿਲ ਦਹਿਲਾਉਣ ਵਾਲਾ ਹਾਦਸਾ ਵਾਪਰ ਗਿਆ ਹੈ, ਜਿੱਥੋਂ ਦੇ ਉੱਤਰਕਾਸ਼ੀ ਜ਼ਿਲ੍ਹੇ 'ਚ ਇਕ ਪਿਕਅਪ ਵਾਹਨ 500 ਮੀਟਰ ਡੂੰਘੀ ਖੱਡ 'ਚ ਜਾ ਡਿੱਗਾ, ਜਿਸ ਕਾਰਨ 3 ਲੋਕਾਂ ਦੀ ਦਰਦਨਾਕ ਮੌਤ ਹੋ ਗਈ।
ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਵਾਹਨ ਵਿਕਾਸਨਗਰ ਤੋਂ ਨੌਗਾਂਓਂ ਜਾ ਰਿਹਾ ਸੀ, ਜਦੋਂ ਚਾਮੀ ਬਰਨਾਰਡ ਕੋਲ ਇਹ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਸਟੇਟ ਡਿਜ਼ਾਸਟਰ ਰੈਸਕਿਊ ਫੋਰਸ ਦੀ ਟੀਮ ਨਾਲ ਮਿਲ ਕੇ ਲਾਸ਼ਾਂ ਨੂੰ ਖੱਡ 'ਚੋਂ ਬਾਹਰ ਕੱਢ ਲਿਆ ਹੈ।

ਮ੍ਰਿਤਕਾਂ ਦੀ ਪਛਾਣ ਦੇਹਰਾਦੂਨ ਜ਼ਿਲ੍ਹੇ ਦੇ ਨੌਸ਼ਾਦ ਤੇ ਪ੍ਰਵੀਣ ਜੈਨ ਤੇ ਬਿਹਾਰ ਦੇ ਰਹਿਣ ਵਾਲੇ ਅਜੈ ਸ਼ਾਹ ਵਜੋਂ ਹੋਈ ਹੈ। ਫਿਲਹਾਲ ਪੁਲਸ ਨੇ ਇਨ੍ਹਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ- ਗ਼ੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਸਖ਼ਤ ਹੋਈ ਦਿੱਲੀ ਪੁਲਸ ! ਹੁਣ ਕਰੇਗੀ ਡਿਪੋਰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖੱਡ 'ਚ ਡਿੱਗਿਆ ਮਿੰਨੀ ਟਰੱਕ, ਬਜ਼ੁਰਗ ਔਰਤ ਦੀ ਔਰਤ
NEXT STORY