ਰਾਜਸਥਾਨ : ਰਾਜਸਥਾਨ ਦੇ ਪਾਲੀ ਜ਼ਿਲ੍ਹੇ ਦੇ ਦੇਸੂਰੀ ਇਲਾਕੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਪਾਲੀ ਦੇ ਦੇਸੂਰੀ ਥਾਣਾ ਖੇਤਰ 'ਚ ਸਥਿਤ ਪੰਜਾਬ ਮੋਡ ਨੇੜੇ ਦੇਸੂਰੀ ਡਰੇਨ ਕੋਲ ਵਾਪਰਿਆ ਹੈ। ਇੱਥੇ ਇੱਕ ਸਕੂਲੀ ਬੱਸ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਦੇ ਸਮੇਂ ਬੱਸ ਵਿੱਚ ਮਾਣਕਦੇਹ ਸਕੂਲ ਦੇ ਲੜਕੇ ਅਤੇ ਲੜਕੀਆਂ ਸਵਾਰ ਸਨ।
ਇਹ ਵੀ ਪੜ੍ਹੋ - ਵਾਸਤੂ ਸ਼ਾਸਤਰ: ਘਰ 'ਚ ਲੱਗਾ ਸ਼ੀਸ਼ਾ ਬਦਲ ਸਕਦੈ ਤੁਹਾਡੀ 'ਕਿਸਮਤ', ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ
ਦੱਸ ਦੇਈਏ ਕਿ ਹਾਦਸਾ ਵਾਪਰ ਜਾਣ ਤੋਂ ਬਾਅਦ ਮੌਕੇ 'ਤੇ ਹਫ਼ੜਾ-ਦਫ਼ੜੀ ਮਚ ਗਈ, ਜਿਸ ਕਾਰਨ ਆਲੇ-ਦੁਆਲੇ ਦੇ ਲੋਕ ਤੁਰੰਤ ਮੌਕੇ 'ਤੇ ਪਹੁੰਚ ਗਏ। ਸਥਾਨਕ ਲੋਕਾਂ ਨੇ ਜ਼ਖ਼ਮੀਆਂ ਨੂੰ ਬੱਸ 'ਚੋਂ ਬਾਹਰ ਕੱਢਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ। ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ - School Holidays: ਸਰਦੀਆਂ ਦੀਆਂ ਛੁੱਟੀਆਂ 'ਤੇ 2 ਮਹੀਨੇ ਬੰਦ ਰਹਿਣਗੇ ਸਕੂਲ
ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀਆਂ ਨਾਲ ਭਰੀ ਬੱਸ ਪਰਸ਼ੂਰਾਮ ਮਹਾਦੇਵ ਵਿਖੇ ਪਿਕਨਿਕ ਲਈ ਜਾ ਰਹੀ ਸੀ। ਹਾਦਸੇ ਤੋਂ ਬਾਅਦ ਰਾਜਸਮੰਦ ਦੇ ਐੱਸਪੀ ਅਤੇ ਕਲੈਕਟਰ ਨੇ ਹਸਪਤਾਲ ਦਾ ਦੌਰਾ ਕੀਤਾ ਅਤੇ ਉਥੇ ਜਾ ਕੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਸਥਾਨਕ ਪੁਲਸ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਸ ਅਤੇ ਸਥਾਨਕ ਪ੍ਰਸ਼ਾਸਨ ਨੇ ਜ਼ਖਮੀਆਂ ਦੇ ਇਲਾਜ ਲਈ ਪੂਰੇ ਪ੍ਰਬੰਧ ਕੀਤੇ ਹਨ ਅਤੇ ਹੋਰ ਲੋੜੀਂਦੇ ਕਦਮ ਚੁੱਕੇ ਹਨ।
ਇਹ ਵੀ ਪੜ੍ਹੋ - ਸਕੂਲੇ ਪੜਾਉਂਦੇ ਘਰਵਾਲੇ ਨਾਲ ਲੜ ਪਈਆਂ ਮਾਵਾਂ-ਧੀਆਂ, ਸਵੇਰੇ ਸਕੂਲ ਬਾਹਰੋਂ ਮਿਲਿਆ ਲਾਸ਼ਾਂ, ਫੈਲੀ ਸਨਸਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਨਾਲੀ ਦੇ ਹੋਟਲ 'ਚ ਲੱਗੀ ਭਿਆਨਕ ਅੱਗ; ਸੈਲਾਨੀਆਂ ਨੂੰ ਪਈਆਂ ਭਾਜੜਾਂ
NEXT STORY