ਨੈਸ਼ਨਲ ਡੈਸਕ : ਯੂਪੀ ਦੇ ਜੌਨਪੁਰ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇੱਥੇ ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਇੱਕ ਟ੍ਰੇਲਰ ਨਾਲ ਟਕਰਾ ਗਈ, ਜਿਸ ਕਾਰਨ ਇਸ ਹਾਦਸੇ ਵਿੱਚ ਹੁਣ ਤੱਕ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 9 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਘਟਨਾ ਵਾਲੀ ਥਾਂ 'ਤੇ ਚੀਕ-ਚਿਹਾੜਾ ਪੈ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ 'ਤੇ ਪਹੁੰਚ ਗਈ।
ਇਹ ਵੀ ਪੜ੍ਹੋ : ਕੀ 10 ਸਾਲ ਤੋਂ ਵੱਧ ਪੁਰਾਣਾ ਹੈ ਤੁਹਾਡਾ ਆਧਾਰ ਕਾਰਡ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਸੁਪਰਡੈਂਟ ਡਾ. ਕੌਸਤੁਭ ਨੇ ਦੱਸਿਆ ਕਿ ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਦੇ ਸ਼ਰਧਾਲੂ ਭਗਵਾਨ ਸ਼੍ਰੀ ਰਾਮ ਦੇ ਦਰਸ਼ਨਾਂ ਲਈ ਅਯੁੱਧਿਆ ਗਏ ਸਨ, ਜਿੱਥੋਂ ਉਹ ਬੱਸ ਰਾਹੀਂ ਵਾਰਾਣਸੀ ਜਾ ਰਹੇ ਸਨ। ਰਾਸਤੇ ਵਿਚ ਸਿਹੀਪੁਰ ਰੇਲਵੇ ਕਰਾਸਿੰਗ ਦੇ ਨੇੜੇ ਇੱਕ ਟ੍ਰੇਲਰ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰਦੇ ਹੋਏ ਸ਼ਰਧਾਲੂਆਂ ਨਾਲ ਭਰੀ ਬੱਸ ਟਕਰਾ ਗਈ, ਜਿਸ ਕਾਰਨ ਬੱਸ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ।
ਇਹ ਵੀ ਪੜ੍ਹੋ : 21 ਸਤੰਬਰ ਤੋਂ 3 ਅਕਤੂਬਰ ਤੱਕ ਬੰਦ ਰਹਿਣਗੇ ਸਕੂਲ-ਕਾਲਜ! ਇਸ ਸੂਬੇ 'ਚ ਜਾਰੀ ਹੋਇਆ ਹੁਕਮ
ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ ਲਗਭਗ 50 ਯਾਤਰੀਆਂ ਵਿੱਚੋਂ ਚਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 9 ਹੋਰ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਸ ਨੇ ਮੌਕੇ ਦਾ ਮੁਆਇਨਾ ਕੀਤਾ ਅਤੇ ਟ੍ਰੇਲਰ ਅਤੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਸ ਦਾ ਕਹਿਣਾ ਹੈ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।
ਇਹ ਵੀ ਪੜ੍ਹੋ : ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਵਿਕਸਤ ਭਾਰਤ ਦੇ ਨਿਰਮਾਣ 'ਚ ਮੁੱਖ ਭੂਮਿਕਾ ਨਿਭਾਉਂਦੇ ਰਹਿਣਗੇ ਇੰਜੀਨੀਅਰ : PM ਮੋਦੀ
NEXT STORY