ਸੁਰੇਂਦਰਨਗਰ (ਏਜੰਸੀ)- ਗੁਜਰਾਤ ਦੇ ਸੁਰੇਂਦਰਨਗਰ ਜ਼ਿਲ੍ਹੇ 'ਚ ਐਤਵਾਰ ਦੇਰ ਰਾਤ ਇਕ ਤੇਜ਼ ਰਫਤਾਰ ਟਰੱਕ ਦੀ ਲਪੇਟ 'ਚ ਆਉਣ ਨਾਲ 7 ਲੋਕਾਂ ਦੀ ਮੌਤ ਹੋ ਗਈ ਅਤੇ ਕੁਝ ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਪੁਲਸ ਨੇ ਦਿੱਤੀ। ਲਖਤਰ ਦੇ ਪੁਲਸ ਇੰਸਪੈਕਟਰ ਯੋਗੇਸ਼ ਪਟੇਲ ਨੇ ਦੱਸਿਆ ਕਿ ਇਹ ਘਟਨਾ ਲਖਤਰ-ਵਿਰਾਮਗਾਮ ਹਾਈਵੇਅ 'ਤੇ ਦੇਰ ਰਾਤ ਕਰੀਬ 10.30 ਵਜੇ ਉਸ ਸਮੇਂ ਵਾਪਰੀ, ਜਦੋਂ ਤੀਰਥ ਯਾਤਰੀਆਂ ਇਕ ਸਮੂਹ ਰਾਜਕੋਟ ਤੋਂ ਬਹੁਚਰਾਜੀ ਮੰਦਰ 'ਚ ਦਰਸ਼ਨ ਕਰਨ ਲਈ ਪੈਦਲ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਲਖਤਰ ਤਾਲੁਕਾ ਦੇ ਭਾਸਕਰਪਾਰਾ ਪਿੰਡ ਦੇ ਬਾਹਰੀ ਇਲਾਕੇ 'ਚ ਇਕ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੇ ਕੁਚਲ ਦਿੱਤਾ।
ਉਨ੍ਹਾਂ ਦੱਸਿਆ ਕਿ 6 ਤੀਰਥ ਯਾਤਰੀ ਅਤੇ ਸੜਕ ਕਿਨਾਰੇ ਖੜ੍ਹੇ ਇਕ ਡੰਪਰ ਚਾਲਕ ਦੀ ਮੌਤ ਹੋ ਗਈ। ਮ੍ਰਿਤਕਾਂ 'ਚ ਚਾਰ ਔਰਤਾਂ ਸ਼ਾਮਲ ਹਨ। ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀਆਂ ਦੀ ਗਿਣਤੀ ਅਜੇ ਸਪੱਸ਼ਟ ਨਹੀਂ ਹੈ। ਉਨ੍ਹਾਂ ਕਿਹਾ,''ਇਹ ਹਾਦਸਾ ਉਸ ਸਮੇਂ ਹੋਇਆ, ਜਦੋਂ ਤੀਰਥ ਯਾਤਰੀ ਪੈਦਲ ਜਾ ਰਹੇ ਸਨ। ਉਹ ਬਹੁਚਰਾਜੀ ਦੇ ਇਕ ਮੰਦਰ 'ਚ ਪੂਜਾ ਕਰਨ ਲਈ ਨਿਕਲੇ ਸਨ ਅਤੇ ਉਦੋਂ ਪਿੱਛਿਓਂ ਤੇਜ਼ ਰਫ਼ਤਾਰ ਆ ਰਹੇ ਇਕ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।'' ਅਧਿਕਾਰੀ ਨੇ ਦੱਸਿਆ ਕਿ ਟਰੱਕ ਡਰਾਈਵਰ ਮੌਕੇ 'ਤੇ ਫਰਾਰ ਹੋ ਗਿਆ ਅਤੇ ਉਸ ਨੂੰ ਫੜਨ ਦੀ ਕੋਸ਼ਿਸ਼ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਰਾਸ਼ਟਰਪਤੀ ਮੁਰਮੂ ਨੇ ਦਿੱਤੀ ਸ਼ਰਧਾਂਜਲੀ
NEXT STORY