ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਐਤਵਾਰ ਨੂੰ ਇਕ ਕਾਰ ਦੇ ਇਕ ਹੋਰ ਵਾਹਨ ਨਾਲ ਟਕਰਾ ਜਾਣ ਕਾਰਨ ਇਕ ਸ਼ਰਧਾਲੂ ਲੜਕੀ ਦੀ ਮੌਤ ਹੋ ਗਈ, ਜਦਕਿ ਇਕ ਹੀ ਪਰਿਵਾਰ ਦੇ 4 ਹੋਰ ਲੋਕ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਏ ਲੋਕ ਤ੍ਰਿਕੁਟਾ ਪਹਾੜੀਆਂ 'ਤੇ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਰ 'ਚ ਪੂਜਾ ਕਰਨ ਤੋਂ ਬਾਅਦ ਹਿਮਾਚਲ ਪ੍ਰਦੇਸ਼ 'ਚ ਆਪਣੇ ਘਰਾਂ ਨੂੰ ਪਰਤ ਰਹੇ ਸਨ।
ਇਹ ਵੀ ਪੜ੍ਹੋ : ਅਗਲੇ ਮਹੀਨੇ ਭਾਰਤ ਆਉਣਗੇ ਨੇਪਾਲ ਦੇ PM ਕਮਲ ਦਹਿਲ ਪ੍ਰਚੰਡ, ਕਿਹਾ- ਹੋਮਵਰਕ ਜ਼ਰੂਰੀ
ਅਧਿਕਾਰੀਆਂ ਨੇ ਦੱਸਿਆ ਕਿ ਕੱਟੜਾ ਤੋਂ ਜੰਮੂ ਵੱਲ ਆ ਰਿਹਾ ਟ੍ਰੈਫਿਕ ਪੁਲਸ ਦਾ ਇਕ ਵਾਹਨ ਮੂਰੀ ਵਿਖੇ ਇਕ ਕਾਰ ਨਾਲ ਟਕਰਾ ਗਿਆ, ਜਿਸ ਵਿੱਚ ਸਵਾਰ ਸਾਰੇ 5 ਲੋਕ ਜ਼ਖ਼ਮੀ ਹੋ ਗਏ। ਕਾਰ 'ਚ ਸਵਾਰ ਵਿਅਕਤੀਆਂ ਦੀ ਪਛਾਣ ਵਿਵੇਕ ਕਪੂਰ (43), ਉਸ ਦੀ ਪਤਨੀ ਮੋਨਿਕਾ, ਰਿਸ਼ਤੇਦਾਰ ਸ਼ਿਵਾਨੀ (21) ਤੇ ਬੇਟੀਆਂ ਮੁਕਤਿਕਾ (20) ਅਤੇ ਰਸ਼ਿਤਾ (11) ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਸਾਊਦੀ ਅਰਬ ਨੇ ਵਧਾਇਆ ਮਦਦ ਦਾ ਹੱਥ, ਸੂਡਾਨ 'ਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਕੱਢਿਆ ਬਾਹਰ
ਅਧਿਕਾਰੀਆਂ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਕੱਟੜਾ ਦੇ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ, ਜਿੱਥੇ ਸ਼ਿਵਾਨੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮੁੱਢਲੇ ਇਲਾਜ ਤੋਂ ਬਾਅਦ ਹੋਰ ਜ਼ਖ਼ਮੀਆਂ ਨੂੰ ਵਿਸ਼ੇਸ਼ ਇਲਾਜ ਲਈ ਜੰਮੂ ਦੇ ਸਰਕਾਰੀ ਮੈਡੀਕਲ ਕਾਲਜ (ਜੀਐੱਮਸੀ) ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਹੈਲੀਕਾਪਟਰ ਦੀ ਲਪੇਟ ’ਚ ਆਉਣ ਨਾਲ ਉੱਤਰਾਖੰਡ ਦੇ ਸਰਕਾਰੀ ਅਧਿਕਾਰੀ ਦੀ ਮੌਤ
NEXT STORY